ਤਰਨਤਾਰਨ:03 Jan 2026 AJ DI Awaaj
Punjab Desk : ਤਰਨਤਾਰਨ ਵਿਚ ਇਕ ASI ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ASI ਵਿਨੋਦ ਕੁਮਾਰ ਨੂੰ ਸਸਪੈਂਡ ਕੀਤਾ ਗਿਆ ਹੈ।ਰਿਸ਼ਵਤ ਲੈਣ ਦੇ ਮਾਮਲੇ ਵਿਚ ਇਹ ਕਾਰਵਾਈ ਕੀਤੀ ਗਈ ਹੈ। ਮਹਿਲਾ ਤੋਂ 3 ਲੱਖ 20 ਹਜ਼ਾਰ ਰਿਸ਼ਵਤ ਲੈਣ ਦੇ ਇਲਜ਼ਮ ਲੱਗੇ ਸਨ।

ਤਰਨਤਾਰਨ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਨਸ਼ੇ ਦੇ ਕੇਸ ਵਿੱਚ ਝੂਠਾ ਫਸਾਉਣ ਦਾ ਡਰਾਵਾ ਦੇ ਕੇ ਇੱਕ ਔਰਤ ਕੋਲੋਂ 3 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸੀਆਈਏ ਸਟਾਫ ਵਿੱਚ ਤਾਇਨਾਤ ਏਐਸਆਈ ਵਿਨੋਦ ਕੁਮਾਰ ਨੂੰ ਸਸਪੈਡ ਕਰ ਦਿੱਤਾ ਗਿਆ ਹੈ ਅਤੇ ਵਿਚੋਲੇ ਸਰਪੰਚ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆਂ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਸੀਆਈਏ ਸਟਾਫ ਵਿੱਚ ਤਾਇਨਾਤ ਏਐਸਆਈ ਵਿਨੋਦ ਕੁਮਾਰ ਵੱਲੋਂ ਡਰੱਗ ਪੈਡਲਰ ਦੀ ਸਾਥੀ ਔਰਤ ਨੂੰ ਡਰਾ ਧਮਕਾ ਕੇ ਸਰਪੰਚ ਸਤਨਾਮ ਸਿੰਘ ਰਾਹੀਂ 3 ਲੱਖ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਕੇ ਉਕਤ ਔਰਤ ਨੂੰ ਛੱਡ ਦਿੱਤਾ ਗਿਆ ਸੀ ਜਿਸ ਉਤੇ ਕਾਰਵਾਈ ਕਰਦਿਆਂ ਏਐਸਆਈ ਅਤੇ ਸਰਪੰਚ ਸਤਨਾਮ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਸਰਪੰਚ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦ ਕਿ ਵਿਨੋਦ ਕੁਮਾਰ ਫਿਲਹਾਲ ਫ਼ਰਾਰ ਹੈ।














