ਮੋਗਾ ‘ਚ ਤੜਕੇ ਵੱਡੀ ਵਾਰਦਾਤ, ਨੌਜਵਾਨ ਦਾ ਸ਼ਰੇਆਮ ਗੋ*ਲੀਆਂ ਮਾਰ ਕੇ ਕ*ਤਲ

28

ਮੋਗਾ 03 Jan 2026 AJ DI Awaaj

Punjab Desk : ਮੋਗਾ ਦੇ ਪਿੰਡ ਭਿੰਡਰ ਕਲਾਂ ਵਿੱਚ ਤੜਕੇ ਇੱਕ ਵੱਡੀ ਅਪਰਾਧਿਕ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਹਮਲਾਵਰਾਂ ਵੱਲੋਂ ਸ਼ਰੇਆਮ ਗੋ*ਲੀਆਂ ਚਲਾਈਆਂ ਗਈਆਂ, ਜਿਸ ਕਾਰਨ ਇੱਕ ਨੌਜਵਾਨ ਦੀ ਮੌ*ਤ ਹੋ ਗਈ। ਜਾਣਕਾਰੀ ਮੁਤਾਬਕ ਘਟਨਾ ਦੌਰਾਨ ਲਗਭਗ 20 ਤੋਂ 25 ਰਾਊਂਡ ਫਾਇਰ ਕੀਤੇ ਗਏ, ਜਿਸ ਨਾਲ ਨੌਜਵਾਨ ਦੀ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਵਾਰਦਾਤ ਵਾਪਰੀ, ਉਸ ਸਮੇਂ ਪਿੰਡ ਦੇ ਜ਼ਿਆਦਾਤਰ ਲੋਕ ਸੁੱਤੇ ਹੋਏ ਸਨ। ਗੋ*ਲੀਆਂ ਦੀਆਂ ਆਵਾਜ਼ਾਂ ਸੁਣਦੇ ਹੀ ਲੋਕ ਘਰਾਂ ਤੋਂ ਬਾਹਰ ਨਿਕਲੇ, ਜਿਸ ਨਾਲ ਮੌਕੇ ‘ਤੇ ਹਫੜਾ-ਦਫੜੀ ਮਚ ਗਈ।

ਮ੍ਰਿ*ਤਕ ਦੀ ਪਛਾਣ ਉਮਰਸੀਰ ਵਜੋਂ ਹੋਈ ਹੈ, ਜੋ ਆਪਣੀ ਕਾਰ ‘ਚ ਸਵਾਰ ਹੋ ਕੇ ਮੋਗਾ ਵਿੱਚ ਡਿਊਟੀ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਪਿੰਡ ਅੰਦਰ ਹੀ ਉਸ ਨੂੰ ਨਿਸ਼ਾਨਾ ਬਣਾਇਆ ਗਿਆ।

ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।