ਜੰਡਿਆਲਾ ਗੁਰੂ ‘ਚ ਦਰਦਨਾਕ ਸੜਕ ਹਾਦਸਾ

61

ਜੰਡਿਆਲਾ ਗੁਰੂ 03 Jan 2026 AJ DI Awaaj

Punjab Desk :  ਜੰਡਿਆਲਾ ਗੁਰੂ ਤੋਂ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਰਘੁਨਾਥ ਗਰਲਜ਼ ਕਾਲਜ ਦੇ ਨੇੜੇ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ*ਤ ਹੋ ਗਈ।

ਮ੍ਰਿ*ਤਕ ਦੀ ਪਛਾਣ ਜਪਨਾਮ ਸਿੰਘ ਪੁੱਤਰ ਨਿਰਮਲ ਸਿੰਘ, ਵਾਸੀ ਖੂਹ ਅਰਜਨ ਦੇਵ ਕਲੋਨੀ, ਜੰਡਿਆਲਾ ਗੁਰੂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਜਪਨਾਮ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸਦੀ ਵਿਆਹ ਨੂੰ ਵੀ ਹਾਲੇ ਕੁਝ ਮਹੀਨੇ ਹੀ ਹੋਏ ਸਨ।

ਦੱਸਿਆ ਜਾ ਰਿਹਾ ਹੈ ਕਿ ਜਪਨਾਮ ਸਿੰਘ ਮੋਟਰਸਾਈਕਲ ‘ਤੇ ਆਪਣੇ ਘਰ ਵੱਲ ਆ ਰਿਹਾ ਸੀ, ਜਦੋਂ ਰਘੁਨਾਥ ਕਾਲਜ ਨੇੜੇ ਤੇਜ਼ ਰਫ਼ਤਾਰ ਐਕਟਿਵਾ ਨਾਲ ਉਸਦੀ ਟੱਕਰ ਹੋ ਗਈ। ਹਾਦਸਾ ਕਾਫ਼ੀ ਗੰਭੀਰ ਸੀ, ਜਿਸ ਕਾਰਨ ਨੌਜਵਾਨ ਨੂੰ ਭਾਰੀ ਸੱਟਾਂ ਆਈਆਂ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿ*ਤ ਘੋਸ਼ਿਤ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮ੍ਰਿ*ਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸ*ਟਮਾਰਟਮ ਲਈ ਭੇਜ ਦਿੱਤਾ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।