ਪੰਜਾਬ ‘ਚ ਅਗਲੇ 4 ਦਿਨ ਸੰਘਣੀ ਧੁੰਦ ਤੇ ਕੋਲਡ ਵੇਵ ਦਾ ਅਲਰਟ

34

Punjab 03 Jan 2026 AJ DI Awaaj

Punjab Desk : ਪੰਜਾਬ ਵਿੱਚ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅੱਜ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਦੱਸੀ ਗਈ। ਅੰਮ੍ਰਿਤਸਰ ਅਤੇ ਹਲਵਾਰਾ ਵਿੱਚ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕਈ ਥਾਵਾਂ ‘ਤੇ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਾਲੇਰਕੋਟਲਾ ਵਿੱਚ ਵੀ ਕੁਝ ਥਾਵਾਂ ‘ਤੇ ਧੁੰਦ ਛਾਈ ਰਹਿ ਸਕਦੀ ਹੈ। ਮੌਸਮ ਖ਼ੁਸ਼ਕ ਬਣਿਆ ਰਹੇਗਾ।

ਵਿਭਾਗ ਮੁਤਾਬਕ 4 ਅਤੇ 5 ਜਨਵਰੀ ਨੂੰ ਕੁਝ ਇਲਾਕਿਆਂ ਵਿੱਚ ਹਲਕਾ ਸੁਧਾਰ ਹੋ ਸਕਦਾ ਹੈ, ਪਰ ਕਈ ਥਾਵਾਂ ‘ਤੇ ਕੋਲਡ ਵੇਵ ਦਾ ਅਸਰ ਜਾਰੀ ਰਹੇਗਾ। ਅਗਲੇ ਤਿੰਨ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਧੁੰਦ ਅਤੇ ਕੜੀ ਠੰਢ ਦੇ ਮੱਦੇਨਜ਼ਰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ, ਵਾਹਨ ਚਲਾਉਂਦੇ ਸਮੇਂ ਪੂਰੀ ਸਾਵਧਾਨੀ ਵਰਤਣ ਅਤੇ ਬਜ਼ੁਰਗਾਂ, ਬੱਚਿਆਂ ਤੇ ਬੀਮਾਰ ਵਿਅਕਤੀਆਂ ਦੀ ਖ਼ਾਸ ਸੰਭਾਲ ਕੀਤੀ ਜਾਵੇ। ਕਿਸਾਨਾਂ ਨੂੰ ਵੀ ਫ਼ਸਲਾਂ ਅਤੇ ਪਸ਼ੂਆਂ ਦੀ ਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਦੀ ਸਲਾਹ ਦਿੱਤੀ ਗਈ ਹੈ।

ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦਕਿ ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ।