ਖੇਡਦੇ ਸਮੇਂ ਅਚਾਨਕ ਦਿਲ ਦਾ ਦੌਰਾ, ਦੂਜੀ ਕਲਾਸ ਦੇ ਵਿਦਿਆਰਥੀ ਦੀ ਮੌ*ਤ

54

ਫਿਰੋਜ਼ਪੁਰ 06 Jan 2026  AJ DI Awaaj

Punjab Desk :  ਫਿਰੋਜ਼ਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਖੇਡਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ 8 ਸਾਲਾ ਬੱਚੇ ਦੀ ਮੌ*ਤ ਹੋ ਗਈ। ਮ੍ਰਿ*ਤਕ ਦੀ ਪਛਾਣ ਮਨਮੀਤ ਸ਼ਰਮਾ ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਸ਼ਹਿਰ ਦੇ ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿੱਚ ਦੂਜੀ ਕਲਾਸ ਦਾ ਵਿਦਿਆਰਥੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲਾਂ ਵਿੱਚ ਛੁੱਟੀਆਂ ਹੋਣ ਕਾਰਨ ਮਨਮੀਤ ਆਪਣੇ ਨਾਨਕੇ ਪਿੰਡ ਬਾਜੀਦਪੁਰ ਗਿਆ ਹੋਇਆ ਸੀ। ਘਟਨਾ ਉਸ ਵੇਲੇ ਵਾਪਰੀ ਜਦੋਂ ਉਹ ਘਰ ਦੀ ਛੱਤ ਉੱਤੇ ਖੇਡ ਰਿਹਾ ਸੀ। ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌ*ਤ ਹੋ ਗਈ।

ਇਸ ਹਾਦਸੇ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਅਤੇ ਇਲਾਕੇ ਵਿੱਚ ਵੀ ਗਹਿਰਾ ਦੁੱਖ ਛਾਇਆ ਹੋਇਆ ਹੈ।