ਹਥਿ*ਆਰਾਂ ਦੀ ਨੁਮਾਇਸ਼ ਮਾਮਲੇ ‘ਚ ਪੰਜਾਬੀ ਗਾਇਕ ਰੰਮੀ ਰੰਧਾਵਾ ਖ਼ਿਲਾਫ਼ ਐਫ*ਆ*ਈਆਰ

44

ਅੰਮ੍ਰਿਤਸਰ 07 Jan 2026 AJ DI Awaaj

Punjab Desk :  ਹਥਿਆਰਾਂ ਦੀ ਨੁਮਾਇਸ਼ ਕਰਨਾ ਪੰਜਾਬੀ ਗਾਇਕ ਰੰਮੀ ਰੰਧਾਵਾ ਨੂੰ ਮਹਿੰਗਾ ਪੈ ਗਿਆ ਹੈ। ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਹਥਿ*ਆਰ ਦਿਖਾਉਣ ਦੇ ਮਾਮਲੇ ਵਿੱਚ ਉਸ ਵਿਰੁੱਧ ਐ*ਫਆ*ਈਆਰ ਦਰਜ ਕੀਤੀ ਹੈ। ਰੰਮੀ ਰੰਧਾਵਾ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਇਹ ਕਾਰਵਾਈ ਰੰਮੀ ਰੰਧਾਵਾ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇੱਕ ਵੀਡੀਓ ਦੇ ਆਧਾਰ ‘ਤੇ ਕੀਤੀ ਗਈ ਹੈ, ਜਿਸ ਵਿੱਚ ਉਹ ਹਥਿ*ਆਰਾਂ ਦੀ ਨੁਮਾਇਸ਼ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ਦੇ ਨਾਲ ਲਗਾਏ ਗਏ ਕੈਪਸ਼ਨ ਨੂੰ ਵੀ ਪੁਲਿਸ ਵੱਲੋਂ ਇਤਰਾਜ਼ਯੋਗ ਕਰਾਰ ਦਿੱਤਾ ਗਿਆ ਹੈ।

ਪੁਲਿਸ ਅਨੁਸਾਰ, ਮਾਮਲੇ ਦੀ ਸ਼ਿਕਾਇਤ ਏਐਸਆਈ ਕਵਲਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਹੈ। ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਇੱਕ ਮੁਖ਼ਬਰ ਤੋਂ ਮਿਲੀ ਸੂਚਨਾ ਮਗਰੋਂ ਜਦੋਂ ਸੋਸ਼ਲ ਮੀਡੀਆ ਦੀ ਜਾਂਚ ਕੀਤੀ ਗਈ ਤਾਂ ਰੰਮੀ ਰੰਧਾਵਾ ਦੀ ਫੇਸਬੁੱਕ ਆਈਡੀ ‘ਤੇ ਹਥਿ*ਆਰਾਂ ਨਾਲ ਸੰਬੰਧਿਤ ਇੱਕ ਵੀਡੀਓ ਮਿਲੀ।

ਅਜਨਾਲਾ ਪੁਲਿਸ ਸਟੇਸ਼ਨ ਵਿੱਚ ਰਮਨਦੀਪ ਸਿੰਘ ਉਰਫ਼ ਰੰਮੀ ਰੰਧਾਵਾ ਵਿਰੁੱਧ ਆਈਪੀਸੀ ਦੀ ਧਾਰਾ 223 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜਨਤਕ ਤੌਰ ‘ਤੇ ਹਥਿ*ਆਰਾਂ ਦੀ ਨੁਮਾਇਸ਼ ਕਰਨਾ ਕਾਨੂੰਨੀ ਅਪਰਾਧ ਹੈ ਅਤੇ ਇਸ ਨਾਲ ਸਮਾਜ ਵਿੱਚ ਡਰ ਦਾ ਮਾਹੌਲ ਪੈਦਾ ਹੁੰਦਾ ਹੈ।

ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵੀਡੀਓ ਵਿੱਚ ਦਿਖਾਏ ਗਏ ਹਥਿ*ਆਰਾਂ ਲਈ ਰੰਮੀ ਰੰਧਾਵਾ ਕੋਲ ਵੈਧ ਲਾਇਸੈਂਸ ਹੈ ਜਾਂ ਨਹੀਂ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਇਹ ਹ*ਥਿਆਰ ਗੈਰਕਾਨੂੰਨੀ ਹਨ। ਪੁਲਿਸ ਵੱਲੋਂ ਹਥਿ*ਆਰ ਲਾਇਸੈਂਸਾਂ ਨਾਲ ਸੰਬੰਧਿਤ ਰਿਕਾਰਡ ਵੀ ਖੰਗਾਲਿਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ 13 ਦਸੰਬਰ ਨੂੰ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦਾ ਤੁਰੰਤ ਨੋਟਿਸ ਲਿਆ। ਫਿਲਹਾਲ ਇਸ ਮਾਮਲੇ ‘ਚ ਰੰਮੀ ਰੰਧਾਵਾ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਕਾਨੂੰਨ ਸਾਰਿਆਂ ਲਈ ਇਕੋ ਜਿਹਾ ਹੈ, ਚਾਹੇ ਉਹ ਆਮ ਨਾਗਰਿਕ ਹੋਵੇ ਜਾਂ ਮਸ਼ਹੂਰ ਵਿਅਕਤੀ।