ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ 9 ਜਨਵਰੀ ਨੂੰ

54

ਬਰਨਾਲਾ, 7 ਜਨਵਰੀ 2026 AJ DI Awaaj

Punjab Desk :  ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀ ਟੀ ਬੈਨਿਥ ਦੀ ਯੋਗ ਅਗਵਾਈ ਅਤੇ ਹੇਠ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਰਾਮਿਆ ਹੈਲਥ ਕੇਅਰ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 09 ਜਨਵਰੀ 2026 (ਦਿਨ ਸ਼ੁੱਕਰਵਾਰ) ਨੂੰ ਸਵੇਰੇ 10:00 ਤੋਂ 01.00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ, ਦੂਜੀ ਮੰਜ਼ਲ, ਡੀ.ਸੀ. ਕੰਪਲੈਕਸ, ਬਰਨਾਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਬਰਨਾਲਾ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਉਕਤ ਕੰਪਨੀ ਵੱਲੋਂ ਵੈੱਲਨੈਸ ਅਡਵਾਇਜ਼ਰ ਦੀਆਂ ਅਸਾਮੀਆਂ (ਲੜਕੇ ਅਤੇ ਲੜਕੀਆਂ ਲਈ) ਲਈ ਭਰਤੀ ਕੀਤੀ ਜਾਣੀ ਹੈ। ਜਿਸ ਲਈ ਵਿਦਿਅਕ ਯੋਗਤਾ ਦੱਸਵੀਂ ਤੋਂ ਗਰੈਜ਼ੁਏਸ਼ਨ ਹੈ, ਉਪਰੋਕਤ ਅਸਾਮੀਆਂ ਲਈ ਉਮਰ ਹੱਦ ਘੱਟੋ-ਘੱਟ 18 ਤੋਂ 25 ਸਾਲ ਹੈ।
ਉਨ੍ਹਾਂ ਦੱਸਿਆ ਕਿ ਉਕਤ ਅਸਾਮੀਆਂ ਲਈ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜ਼ਊਮ, ਅਧਾਰ ਕਾਰਡ ਅਤੇ ਯੋਗਤਾ ਦੇ ਸਰਟੀਫ਼ਿਕੇਟ ਹੋਣਾ ਲਾਜ਼ਮੀ ਹੈ।
ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।