ਫ਼ਰੀਦਕੋਟ 8 ਜਨਵਰੀ 2026 AJ DI Awaaj
Punjab Desk : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਫ਼ਰੀਦਕੋਟ ਵੱਲੋਂ ਮਿਤੀ 09 ਜਨਵਰੀ 2026 ਨੂੰ ਸਰਕਾਰੀ ਆਈ.ਟੀ.ਆਈ ਜੈਤੋਂ, ਜ਼ਿਲ੍ਹਾ ਫ਼ਰੀਦਕੋਟ ਵਿਖੇ ਸਵੇਰੇ 10:30 ਵਜੇ ਤੋਂ ਦੁਪਹਿਰ 01:30 ਵਜੇ ਤੱਕ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਤੇਜ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਡਰਾਈਵ ਦੌਰਾਨ ਵੱਖ-ਵੱਖ ਪ੍ਰਾਈਵੇਟ ਨਿਯੋਜਕਾਂ ਵੱਲੋਂ ਵੱਖ-ਵੱਖ ਆਸਾਮੀਆਂ ਲਈ ਯੋਗ ਪ੍ਰਾਰਥੀਆਂ ਦੀ ਇੰਟਰਵਿਊ ਲੈ ਕੇ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਡਰਾਈਵ ਵਿੱਚ 12ਵੀਂ, ਗ੍ਰੈਜੂਏਸ਼ਨ ਅਤੇ ਆਈ.ਟੀ.ਆਈ ਯੋਗਤਾ ਰੱਖਣ ਵਾਲੇ ਚਾਹਵਾਨ ਪ੍ਰਾਰਥੀ ਭਾਗ ਲੈ ਸਕਦੇ ਹਨ।
ਇੰਟਰਵਿਊ ਲਈ ਆਉਂਦੇ ਸਮੇਂ ਪ੍ਰਾਰਥੀ ਆਪਣੇ ਨਾਲ ਪੜ੍ਹਾਈ ਦੇ ਅਸਲ ਦਸਤਾਵੇਜ਼, ਉਨ੍ਹਾਂ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ ਅਤੇ ਰੀਜ਼ਿਊਮ ਲੈ ਕੇ ਆਉਣ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਗੁਰਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਫ਼ਰੀਦਕੋਟ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਪੰਜਾਬ ਸਰਕਾਰ ਦੇ ਰੋਜ਼ਗਾਰ ਪੋਰਟਲ www.pgrkam.com ’ਤੇ ਆਪਣਾ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਅਤੇ ਦਫ਼ਤਰ ਵਿਖੇ ਖੁਦ ਹਾਜ਼ਰ ਹੋ ਕੇ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ, ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ, ਸਵੈ-ਰੋਜ਼ਗਾਰ ਯੋਜਨਾਵਾਂ ਅਤੇ ਸਕਿੱਲ ਕੋਰਸਾਂ ਦਾ ਸਮੇਂ ਸਿਰ ਲਾਭ ਮਿਲ ਸਕੇ।
ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 9988350193 ’ਤੇ ਸੰਪਰਕ ਕੀਤਾ ਜਾ ਸਕਦਾ ਹੈ।














