ਚੰਡੀਗੜ੍ਹ 13 Jan 2026 AJ DI Awaaj
Chandigarh Desk : ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਛੁੱਟੀਆਂ 17 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ 15 ਜਨਵਰੀ ਤੱਕ ਸੀਤ ਲਹਿਰ ਤੋਂ ਕੋਈ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ। ਬਠਿੰਡਾ ਵਿੱਚ ਘੱਟ ਤੋਂ ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸ਼ਿਮਲਾ ਨਾਲੋਂ ਵੀ ਘੱਟ ਹੈ।

ਮੌਸਮ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਠੰਢ ਤੋਂ ਬਚਾਅ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ 17 ਅਤੇ 18 ਜਨਵਰੀ ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।
ਉੱਧਰ, ਚੰਡੀਗੜ੍ਹ ਵਿੱਚ ਸਕੂਲਾਂ ਦੀਆਂ ਛੁੱਟੀਆਂ 17 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਜਾਣਕਾਰੀ ਮਿਲ ਰਹੀ ਹੈ ਕਿ ਪੰਜਾਬ ਸਰਕਾਰ ਵੀ ਜਲਦ ਹੀ ਇਸੇ ਤਰ੍ਹਾਂ ਦਾ ਫੈਸਲਾ ਲੈ ਸਕਦੀ ਹੈ।












