ਮਾਨਸਾ, 13 ਜਨਵਰੀ 2026 AJ DI Awaaj
Punjab Desk : ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਐਚ.ਡੀ.ਐਫ.ਸੀ ਬੈਂਕ ਦੇ ਸਹਿਯੋਗ ਨਾਲ 10ਵੇਂ ਆਰਮਡ ਫੋਰਸਿਜ਼ ਵੈਟਰਨਜ਼ ਦਿਵਸ ‘ਤੇ ਜ਼ਿਲ੍ਹਾ ਮਾਨਸਾ ਦੇ ਸਾਬਕਾ ਸੈਨਿਕ, ਵਿਧਵਾਵਾਂ ਅਤੇ ਆਸ਼ਰਿਤਾਂ ਦੀ ਸਪਰਸ਼ ਹਾਜ਼ਰੀ ਬਾਰੇ ਵਿਸ਼ੇਸ਼ ਕੈਂਪ 14 ਜਨਵਰੀ ਨੂੰ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮਾਨਸਾ ਵਿਖੇ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮਾਨਸਾ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ:) ਨੇ ਦੱਸਿਆ ਕਿ ਜੋ ਸਪਰਸ਼ ਰਾਹੀਂ ਫੌਜ਼ੀ ਪੈਨਸ਼ਨ ਲੈ ਰਹੇ ਹਨ, ਉਨ੍ਹਾਂ ਦੀ ਸਹੂਲਤ ਲਈ ਇਹ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਜਾਂਦੀ ਹੈ ਕਿ ਸਮੂਹ ਸਾਬਕਾ ਸੈਨਿਕ, ਵਿਧਵਾਵਾਂ ਅਤੇ ਆਸ਼ਰਿਤ ਜਿੰਨ੍ਹਾਂ ਨੇ ਸਪਰਸ਼ ਰਾਹੀਂ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣੇ ਹਨ ਜਾਂ ਸਪਰਸ਼ ਸਬੰਧੀ ਕੋਈ ਵੀ ਕੰਮ ਜਾਂ ਜਾਣਕਾਰੀ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮਾਨਸਾ ਵਿਖੇ ਪਹੁੰਚ ਕਰ ਸਕਦੇ ਹਨ।












