ਨੰਗਲ 16 ਜਨਵਰੀ 2026 AJ DI Awaaj
Punjab Desk : ਮਨੁੱਖਤਾ ਦੀ ਭਲਾਈ ਅਤੇ ਸਮਾਜਕ ਸੇਵਾ ਨੂੰ ਸਮਰਪਿਤ ਇੱਕ ਮਹੱਤਵਪੂਰਨ ਕਦਮ ਤਹਿਤ ਗ੍ਰਾਮ ਪੰਚਾਇਤ ਟੱਪਰੀਆਂ ਬਾੜੇ ਵੱਲੋਂ ਪਹਿਲੀ ਵਾਰ ਵਿਸ਼ਾਲ ਖੂਨਦਾਨ ਮਹਾਂ ਕਲਿਆਣ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ 18 ਜਨਵਰੀ ਨੂੰ ਐਚ.ਡੀ.ਐਨ. ਸੀਨੀਅਰ ਸੈਕੰਡਰੀ ਸਕੂਲ ਭਨੂਪਲੀ ਵਿਖੇ ਸਵੇਰੇ 9.30 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਕੈਂਪ ਵਿੱਚ ਪੀ.ਜੀ.ਆਈ. ਚੰਡੀਗੜ੍ਹ ਤੋਂ ਆਏ ਮਾਹਰ ਡਾਕਟਰਾਂ ਦੀ ਟੀਮ ਆਵੇਗੀ।
ਇਸ ਸਬੰਧੀ ਬੀਤੇ ਦਿਨ ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਕੈਂਪ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗ੍ਰਾਮ ਪੰਚਾਇਤ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ, ਜੋ ਅਨੇਕਾਂ ਜਾਨਾਂ ਨੂੰ ਬਚਾਉਣ ਵਿੱਚ ਸਹਾਇਕ ਹੁੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਖੂਨਦਾਨ ਕੈਂਪ ਵਿੱਚ ਸ਼ਾਮਲ ਹੋ ਕੇ ਇਸ ਮਹਾਨ ਕਾਰਜ ਦਾ ਹਿੱਸਾ ਬਣਨ।
ਇਹ ਮੌਕੇ ਮੰਤਰੀ ਸਾਬ ਦੇ ਦੀਪਕ ਸੋਨੀ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਸ੍ਰੀਮਤੀ ਨੀਲਮ ਸੋਨੀ ਸਰਪੰਚ ਟੱਪਰੀਆਂ, ਸਮੂਹ ਪੰਚਾਇਤ ਤੇ ਹੋਰ ਸਾਥੀਆਂ ਦੇ ਸਹਿਯੋਗ ਨਾਲ ਇਹ ਕੈਂਪ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਨਗੇ, ਜਦਕਿ ਸੰਤ ਕ੍ਰਿਪਾਲਾ ਨੰਦ ਜੀ ਦੜੋਲੀ ਵਾਲੇ ਵੀ ਆਪਣਾ ਆਸ਼ੀਰਵਾਦ ਪ੍ਰਦਾਨ ਕਰਨਗੇ। ਪੰਚਾਇਤ ਵੱਲੋਂ ਸਮੂਹ ਇਲਾਕਾ ਵਾਸੀਆਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ, ਪੰਚਾਇਤ ਮੈਂਬਰ ਰਾਹੁਲ ਸੋਨੀ, ਸਰਪੰਚ ਭਗਵੰਤ ਅਟਵਾਲ ਥਲੂਹ, ਸਰਪੰਚ ਸ਼ਿਵ ਕੁਮਾਰ ਦੜੋਲੀ , ਸਰਪੰਚ ਰੌਕੀ ਸੁਖਸਲ ਸਮੇਤ ਕਈ ਪਤਵੰਤੇ ਸੱਜਣ ਮੌਜੂਦ ਸਨ।