ਨੰਗਲ/ਸ੍ਰੀ ਅਨੰਦਪੁਰ ਸਾਹਿਬ 16 ਜਨਵਰੀ 2026 AJ DI Awaaj
Punjab Desk : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਫੇਜ਼ 2 ਤਹਿਤ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜੀਰੋ ਟੋਲਰੈਂਸ ਦੀ ਨੀਤੀ ਅਪਣਾਉਂਦਿਆਂ ਸਖ਼ਤ ਕਦਮ ਚੁੱਕੇ ਹਨ। ਇਸ ਮੁਹਿੰਮ ਤਹਿਤ ਗੈਰਕਾਨੂੰਨੀ ਢੰਗ ਨਾਲ ਨਸ਼ਾ ਸੋਦਾਗਰਾਂ ਵੱਲੋਂ ਉਸਾਰੀਆਂ ਗਈਆਂ ਅਣਅਧਿਕਾਰਤ ਜਾਇਦਾਦਾਂ ’ਤੇ ਵੀ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਏ ਗਏ। ਇਹ ਕੈਂਪ ਅੱਜ ਢੇਰ, ਬ੍ਰਹਮਪੁਰ ਅੱਪਰ, ਨੰਗਲ ਵਾਰਡ ਨੰਬਰ 18, 14, 5, ਭਨਾਮ, ਕੁਲਗਰਾਂ, ਭੱਟੌਂ, ਵਾਰਡ ਨੰਬਰ 19, ਮੇਘਪੁਰ, ਬੀਕਾਪੁਰ ਅੱਪਰ, ਅਨੰਦਪੁਰ ਸਾਹਿਬ ਵਾਰਡ ਨੰਬਰ 13, ਦੋਲੋਵਾਲ ਲੋਅਰ, ਦੋਲੋਵਾਲ ਅੱਪਰ, ਹਲੇੜ, ਕੀਰਤਪੁਰ ਸਾਹਿਬ ਵਾਰਡ ਨੰਬਰ 3, ਬਾਲ, ਆਸਪੁਰ ਅਤੇ ਦਬੂੜ ਅੱਪਰ ਵਿਖੇ ਕੀਤਾ ਗਿਆ।
ਇਸ ਮੌਕੇ ਪਿੰਡਾਂ ਅਤੇ ਵਾਰਡਾਂ ਦੇ ਪਹਿਰੇਦਾਰਾਂ ਵੱਲੋਂ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਗਈ। ਹਰਪ੍ਰੀਤ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਅਤੇ ਮੋਹਿਤ ਦੀਵਾਨ, ਉਪ ਕੋਆਰਡੀਨੇਟਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ।
ਇਸ ਮੌਕੇ ਹਿਤੇਸ਼ ਸ਼ਰਮਾ ਦੀਪੂ, ਹਲਕਾ ਕੋਆਰਡੀਨੇਟਰ “ਯੁੱਧ ਨਸ਼ਿਆਂ ਵਿਰੁੱਧ” ਨੇ ਕਿਹਾ ਕਿ ਮਾਨ ਸਰਕਾਰ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਮੁਹਿੰਮ ਜਨਤਾ ਦੇ ਸਹਿਯੋਗ ਨਾਲ ਹੀ ਸਫਲ ਹੋਵੇਗੀ।












