ਫਿਰੋਜ਼ਪੁਰ 19 Jan 2026 AJ DI Awaaj
Punjab Desk – ਫਾਜ਼ਿਲਕਾ ਜੀਟੀ ਰੋਡ ’ਤੇ ਪਿੰਡ ਮੋਹਨ ਕੇ ਹਿਠਾੜ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਥੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜੋ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌ*ਤ ਹੋ ਗਈ।
ਮ੍ਰਿ*ਤਕ ਦੀ ਪਛਾਣ ਗੁਰਵਿੰਦਰ ਸਿੰਘ, ਵਾਸੀ ਪਿੰਡ ਪਾਲੀਵਾਲਾ (ਜਲਾਲਾਬਾਦ) ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿੱਚ ਸ਼ਾਮਲ ਕਾਰ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ, ਜਦਕਿ ਮ੍ਰਿ*ਤਕ ਦੀ ਲਾ*ਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।












