ਖੰਨਾ ਵਿੱਚ ਚਾਈਨਾ ਡੋਰ ਨਾਲ ਵੱਡਾ ਹਾਦਸਾ, 50 ਸਾਲਾ ਵਿਅਕਤੀ ਗੰਭੀਰ ਜ਼ਖ*ਮੀ

21

ਖੰਨਾ 24 Jan 2026 AJ DI Awaaj

Punjab Desk :  ਬਸੰਤ ਪੰਚਮੀ ਦੇ ਮੌਕੇ ’ਤੇ ਖੰਨਾ ਵਿੱਚ ਦਿਨ ਭਰ ਰੁਕ-ਰੁਕ ਕੇ ਮੀਂਹ ਪੈਣ ਕਾਰਨ ਪਤੰਗਬਾਜ਼ੀ ਲਗਭਗ ਬੰਦ ਰਹੀ, ਪਰ ਇਸ ਦੇ ਬਾਵਜੂਦ ਚਾਈਨਾ ਡੋਰ ਕਾਰਨ ਇੱਕ ਹੋਰ ਭਿਆਨਕ ਹਾਦਸਾ ਵਾਪਰ ਗਿਆ।

ਲਲਹੇੜੀ ਰੋਡ ’ਤੇ ਉੱਡਦੀ ਚਾਈਨਾ ਡੋਰ ਦੀ ਚਪੇਟ ’ਚ ਆਉਣ ਕਾਰਨ 50 ਸਾਲਾ ਸਤਨਾਮ ਸਿੰਘ ਗੰਭੀਰ ਰੂਪ ਵਿੱਚ ਜ਼*ਖਮੀ ਹੋ ਗਿਆ। ਘਟਨਾ ਤੋਂ ਬਾਅਦ ਇਲਾਕੇ ’ਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ, ਜਗਤ ਕਲੋਨੀ ਦੀ ਗਲੀ ਨੰਬਰ 2 ਦਾ ਰਹਿਣ ਵਾਲਾ ਸਤਨਾਮ ਸਿੰਘ ਘਰੇਲੂ ਜ਼ਰੂਰੀ ਸਮਾਨ ਖਰੀਦਣ ਲਈ ਘਰੋਂ ਬਾਹਰ ਨਿਕਲਿਆ ਸੀ। ਇਸ ਦੌਰਾਨ ਸੜਕ ’ਤੇ ਉੱਡਦੀ ਇੱਕ ਚਾਈਨਾ ਡੋਰ ਅਚਾਨਕ ਉਸਦੀ ਗਰਦਨ ’ਚ ਫਸ ਗਈ। ਡੋਰ ਨਾਲ ਉਸਦਾ ਬੁੱਲ੍ਹ ਬੁਰੀ ਤਰ੍ਹਾਂ ਕੱਟ ਗਿਆ, ਜਿਸ ਕਾਰਨ ਉਹ ਸੜਕ ’ਤੇ ਡਿੱਗ ਪਿਆ ਅਤੇ ਬਹੁਤ ਜ਼ਿਆਦਾ ਖੂਨ ਵਹਿਣ ਲੱਗ ਪਿਆ।

ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਉਸਨੂੰ ਖੰਨਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸਦਾ ਇਲਾਜ ਜਾਰੀ ਹੈ।