ਦਰਬਾਰ ਸਾਹਿਬ ਦੇ ਸਰੋਵਰ ਵਿੱਚ ਵੁਜ਼ੂ ਕਰਨ ਦੇ ਮਾਮਲੇ ‘ਚ ਨੌਜਵਾਨ ਗ੍ਰਿਫ਼ਤਾਰ

33

ਚੰਡੀਗੜ੍ਹ/ਅੰਮ੍ਰਿਤਸਰ— 24 Jan 2026 AJ DI Awaaj

Punjab Desk : ਦਰਬਾਰ ਸਾਹਿਬ ਦੇ ਸਰੋਵਰ ਵਿੱਚ ਵੁਜ਼ੂ (ਕੁਰਲੀ) ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਦੋਸ਼ਾਂ ਹੇਠ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ, ਬੀਤੀ ਰਾਤ ਕੁਝ ਸਿੱਖ ਨੌਜਵਾਨਾਂ ਵੱਲੋਂ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਨੌਜਵਾਨ ਨੇ ਦਰਬਾਰ ਸਾਹਿਬ ਦੇ ਸਰੋਵਰ ਵਿੱਚ ਵੁਜ਼ੂ ਕਰਕੇ ਧਾਰਮਿਕ ਭਾਵਨਾਵਾਂ ਨੂੰ ਆਹਤ ਕੀਤਾ ਹੈ।

ਇਸ ਤੋਂ ਇਲਾਵਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਵੀ ਅੰਮ੍ਰਿਤਸਰ ਪੁਲਿਸ ਕੋਲ ਅੱਜ ਇਸ ਮਾਮਲੇ ਸਬੰਧੀ ਵੱਖਰੀ ਸ਼ਿਕਾਇਤ ਦਰਜ ਕਰਵਾਈ ਗਈ।

ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।