ਚੰਡੀਗੜ੍ਹ, 27 ਜਨਵਰੀ 2026 Aj Di Awaaj
Punjab Desk: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਿੰਦਰਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕ੍ਰਿਕਟ ਖੇਡ ਲਈ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।
ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ੇ।














