Mohali 29 Jan 2026 AJ DI Awaaj
Punjab Desk : ਪੰਜਾਬੀ ਸਿਨੇਮਾ ਅਤੇ ਰੰਗਮੰਚ ਦੇ ਪ੍ਰਸਿੱਧ ਕਲਾਕਾਰ ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੀ ਮਾਤਾ ਸਤਵੰਤ ਕੌਰ ਦਾ 87 ਸਾਲ ਦੀ ਉਮਰ ਵਿੱਚ ਦੇ*ਹਾਂਤ ਹੋ ਗਿਆ। ਉਨ੍ਹਾਂ ਨੇ ਆਖਰੀ ਸਾਹ ਲੈ ਕੇ ਇਸ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ।
ਪਰਿਵਾਰਕ ਸੂਤਰਾਂ ਅਨੁਸਾਰ ਮਾਤਾ ਸਤਵੰਤ ਕੌਰ ਦੀ ਤਬੀਅਤ ਕਾਫ਼ੀ ਸਮੇਂ ਤੋਂ ਨਾਸਾਜ਼ ਚੱਲ ਰਹੀ ਸੀ। ਉਨ੍ਹਾਂ ਦੇ ਦੇ*ਹਾਂਤ ਦੀ ਖ਼ਬਰ ਮਿਲਦੇ ਹੀ ਪਰਿਵਾਰ, ਸਨੇਹੀਆਂ ਅਤੇ ਕਲਾ ਜਗਤ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ।
ਮਾਤਾ ਸਤਵੰਤ ਕੌਰ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਬਲੌਂਗੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਕਲਾ ਜਗਤ ਨਾਲ ਜੁੜੀਆਂ ਪ੍ਰਸਿੱਧ ਹਸਤੀਆਂ ਵੱਲੋਂ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਜਸਵਿੰਦਰ ਭੱਲਾ ਦਾ ਦੇਹਾਂਤ 22 ਅਗਸਤ 2025 ਨੂੰ 65 ਸਾਲ ਦੀ ਉਮਰ ਵਿੱਚ ਹੋ ਗਿਆ ਸੀ।














