ਬਟਾਲਾ ‘ਚ 15 ਸਾਲਾ ਨਾਬਾਲਗ ਲੜਕੀ ਦੀ ਘਰ ਵਿੱਚੋਂ ਮਿਲੀ ਲਾ*ਸ਼

34
ਬਟਾਲਾ 30 Jan 2026 AJ DI Awaaj

Punjab Desk :  ਬਟਾਲਾ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ 15 ਸਾਲਾ ਨਾਬਾਲਗ ਲੜਕੀ ਦੀ ਲਾ*ਸ਼ ਉਸ ਦੇ ਹੀ ਘਰ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਬਰਾਮਦ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਜਾਣਕਾਰੀ ਮੁਤਾਬਕ, ਬਟਾਲਾ ਦੇ ਸੁੰਦਰ ਨਗਰ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਥਾਨਕ ਲੋਕਾਂ ਨੂੰ ਲੜਕੀ ਦੀ ਮੌ*ਤ ਬਾਰੇ ਪਤਾ ਲੱਗਿਆ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਘਰ ਦੀ ਬਾਰੀਕੀ ਨਾਲ ਜਾਂਚ ਕੀਤੀ।

ਪੁਲਿਸ ਵੱਲੋਂ ਲੜਕੀ ਦੀ ਲਾ*ਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ ਨਾਬਾਲਗ ਦੀ ਸ਼ੱਕੀ ਮੌ*ਤ ਬਾਰੇ ਸੂਚਨਾ ਮਿਲੀ ਸੀ। ਜਦੋਂ ਪੁਲਿਸ ਘਰ ਪਹੁੰਚੀ, ਉਸ ਸਮੇਂ ਮ੍ਰਿ*ਤਕ ਲੜਕੀ ਦੀ ਮਾਂ ਘਰ ਵਿੱਚ ਮੌਜੂਦ ਸੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿ*ਤਕ ਦੀ ਮਾਂ ਸਮੇਤ ਇਲਾਕੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਮੌ*ਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਉਪਰਲੀ ਮੰਜ਼ਿਲ ‘ਤੇ ਰਹਿੰਦੇ ਇਕ ਬਜ਼ੁਰਗ ਵਿਅਕਤੀ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ, ਜਿਸ ਨੇ ਦੱਸਿਆ ਕਿ ਉਸਨੇ ਕਿਸੇ ਨੂੰ ਨਾ ਤਾਂ ਘਰ ਅੰਦਰ ਆਉਂਦੇ ਦੇਖਿਆ ਅਤੇ ਨਾ ਹੀ ਬਾਹਰ ਜਾਂਦੇ।

ਇਸ ਘਟਨਾ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਫਿਲਹਾਲ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌ*ਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦਕਿ ਪੂਰਾ ਇਲਾਕਾ ਸਹਿਮਿਆ ਹੋਇਆ ਹੈ।