ਫਾਜ਼ਿਲਕਾ 31 ਜਨਵਰੀ 2026 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਆਸ਼ੀਰਵਾਦ ਸਕੀਮ ਹੁਣ ਸਿਰਫ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦਿੱਤੀ|
ਜ਼ਿਲ੍ਹਾ ਭਲਾਈ ਅਫ਼ਸਰ ਸ. ਬਰਿੰਦਰ ਸਿੰਘ ਨੇ ਦੱਸਿਆ ਕਿ ਸਕੀਮ ਹੇਠ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਅਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਦੇ ਵਿਆਹ ਸਮੇਂ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਲਾਭਪਾਤਰੀਆਂ ਨੂੰ ਦਸਤਾਵੇਜ਼ਾਂ ਸਮੇਤ ਅਰਜ਼ੀਆਂ ਵਿਭਾਗ ਦੇ ਤਹਿਸੀਲ ਦਫ਼ਤਰਾਂ ‘ਚ ਜਮ੍ਹਾਂ ਕਰਾਉਣੀਆਂ ਪੈਂਦੀਆਂ ਸਨ, ਜਿਸ ਕਾਰਨ ਕਾਰਵਾਈ ‘ਚ ਦੇਰੀ ਅਤੇ ਤਕਨੀਕੀ ਖਾਮੀਆਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਬਾਅਦ ‘ਚ ਸਕੀਮ ਨੂੰ ਆਨਲਾਈਨ ਕਰਨ ਦੇ ਬਾਵਜੂਦ ਨਿੱਜੀ ਸਾਇਬਰ ਕੈਫਿਆਂ ਵੱਲੋਂ ਵੱਧ ਫੀਸ ਲੈਣ ਸਬੰਧੀ ਸ਼ਿਕਾਇਤਾਂ ਮਿਲਦੀਆਂ ਰਹੀਆਂ । ਉਨ੍ਹਾਂ ਕਿਹਾ ਕਿ ਪੰਜਾਬ ਰਕਾਰ ਵੱਲੋਂ ਹੁਣ ਆਸ਼ੀਰਵਾਦ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਹੈ। ਇਸ ਨਾਲ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖਰਚ ‘ਤੇ ਆਸਾਨ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਲੈ ਸਕਣਗੇ।












