ਪਿੰਡ ਛੀਨੀਵਾਲ ਖ਼ੁਰਦ ਵਿੱਚ ਆਯੂਸ਼ ਮੈਡੀਕਲ ਚੈੱਕਅਪ ਕੈਂਪ

47

ਮਹਿਲ ਕਲਾਂ, 2 ਫ਼ਰਵਰੀ 2026 AJ DI Awaaj
Punjab Desk :  ਆਯੂਸ਼ ਕਮਿਸ਼ਨਰ ਸ. ਦਿਲਰਾਜ ਸਿੰਘ, ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਮਨ ਖੰਨਾ, ਡਾਇਰੈਕਟਰ ਹੋਮਿਓਪੈਥੀ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਅਮਨ ਕੌਂਸ਼ਲ ਤੇ ਜ਼ਿਲ੍ਹਾ ਹੋਮਿਓਪੈਥੀਕ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਅਗਵਾਈ ਵਿੱਚ ਵੱਡਾ ਗੁਰਦੁਆਰਾ ਸਾਹਿਬ ਛੀਨੀਵਾਲ ਖ਼ੁਰਦ ਵਿਖੇ ਆਯੂਸ਼ ਮੈਡੀਕਲ ਚੈੱਕਅਪ ਕੈਂਪ ਦਾ ਲਗਾਇਆ ਗਿਆ।
ਇਸ ਕੈਂਪ ਦਾ ਉਦਘਾਟਨ ਸਰਪੰਚ ਬਲਵਿੰਦਰ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵੰਤ ਸਿੰਘ, ਸੁਖਵਿੰਦਰ ਸਿੰਘ ਤੇ ਸਮੂਹ ਪੰਚਾਇਤ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਆਯੂਰਵੈਦ ਵਿਭਾਗ ਵੱਲੋਂ 310 ਅਤੇ ਹੋਮਿਓਪੈਥਿਕ ਵਿਭਾਗ ਵੱਲੋਂ 156 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ।
ਇਸ ਕੈਂਪ ਵਿੱਚ ਆਯੂਰਵੈਦ ਵਿਭਾਗ ਵੱਲੋਂ ਡਾ. ਅਮਨਦੀਪ ਸਿੰਘ ਨੋਡਲ ਅਫ਼ਸਰ, ਡਾ. ਸੀਮਾ ਬਾਂਸਲ ਡਾ. ਨਵਨੀਤ ਬਾਂਸਲ ਡਾ. ਪੂਨਮ ਡਾ. ਸਵਿੰਦਰ ਸਿੰਘ ਵੱਲੋਂ ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ ਅਤੇ ਉਪਵੈਦ ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਵੱਲੋਂ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ ਗਈਆਂ। ਹੋਮਿਓਪੈਥਿਕ ਵਿਭਾਗ ਵੱਲੋਂ ਡਾ. ਪਰਮਿੰਦਰ ਪੁੰਨ ਐਚ ਐਮ ਓ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ। ਹੋਮਿਓਪੈਥੀ ਡਿਸਪੈਂਸਰ ਇੰਦਰਜੀਤ ਸਿੰਘ ਅਤੇ ਗੁਰਮੀਤ ਸਿੰਘ ਧਨੌਲਾ ਨੇ ਮਰੀਜ਼ਾਂ ਨੂੰ ਹੋਮਿਓਪੈਥਿਕ ਦਵਾਈਆਂ ਵੰਡੀਆਂ।
ਇਸ ਮੌਕੇ ਸਰਪੰਚ ਵੀਰਪਾਲ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਪਿੰਡ ਛੀਨੀਵਾਲ ਵੱਲੋਂ ਮੈਡੀਕਲ ਟੀਮ ਦਾ ਧੰਨਵਾਦ ਕੀਤਾ ਅਤੇ ਸਰਕਾਰ ਦੇ ਇਨ੍ਹਾਂ ਸਿਹਤ ਸਹੂਲਤਾਂ ਪ੍ਰਣਾਲੀਆਂ ਨੂੰ ਘਰ ਘਰ ਪਹੁੰਚਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ।