ਮਜੀਠੀਆ ਮਾਮਲਾ: CM ਮਾਨ ਦਾ ਡੇਰਾ ਬਿਆਸ ਮੁਖੀ ’ਤੇ ਤੰਜ

34

Mohali 03 Feb 2026 AJ DI Awaaj

Punjab Desk : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਹਮਾਇਤ ਕਰਨ ਮਗਰੋਂ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਨਾਂ ਕਿਸੇ ਦਾ ਨਾਂ ਲਏ ਤੰਜ ਕੱਸਿਆ ਹੈ।

ਮੁੱਖ ਮੰਤਰੀ ਮਾਨ ਨੇ ਸ਼ਾਇਰਾਨਾ ਅੰਦਾਜ਼ ਵਿੱਚ ਟਵੀਟ ਕਰਦਿਆਂ ਕਿਹਾ, “ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਓਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ।” ਉਨ੍ਹਾਂ ਦਾ ਇਹ ਬਿਆਨ ਡੇਰਾ ਬਿਆਸ ਮੁਖੀ ਵੱਲੋਂ ਮਜੀਠੀਆ ਨਾਲ ਕੀਤੀ ਮੁਲਾਕਾਤ ਵੱਲ ਇਸ਼ਾਰਾ ਮੰਨਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ। ਇਹ ਦੂਜੀ ਵਾਰ ਸੀ ਜਦੋਂ ਉਹ ਮਜੀਠੀਆ ਨੂੰ ਮਿਲਣ ਜੇਲ੍ਹ ਪਹੁੰਚੇ। ਮੁਲਾਕਾਤ ਮਗਰੋਂ ਬਾਬਾ ਗੁਰਿੰਦਰ ਢਿੱਲੋਂ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਮਜੀਠੀਆ ’ਤੇ ਲਗਾਏ ਗਏ ਇਲਜ਼ਾਮ ਝੂਠੇ ਹਨ।

ਉਲਲੇਖਣੀਯ ਹੈ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲ ਚੁੱਕੀ ਹੈ ਅਤੇ ਅੱਜ ਸਵੇਰੇ 10.30 ਵਜੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇਗਾ। ਇਸ ਮੌਕੇ ਮਜੀਠੀਆ ਦੀ ਪਤਨੀ ਗੁਨੀਵ ਕੌਰ ਮਜੀਠੀਆ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ।