2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 9 ਫਰਵਰੀ ਤੋਂ

17

ਹੁਸ਼ਿਆਰਪੁਰ, 4 ਫਰਵਰੀ 2025 AJ DI Awaaj
Punjab Desk :  ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 9 ਫਰਵਰੀ ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਲੇ/ਲੜਕੀਆਂ, ਜੋ ਕਿ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਹੁਸ਼ਿਆਰਪੁਰ ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 8 ਫਰਵਰੀ ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਉਮੀਦਵਾਰ ਜਿਹੜੇ ਕਿ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਣ ਅਤੇ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025 ਅਤੇ 98722-77136 ‘ਤੇ ਕਿਸੇ ਵੀ ਕੰਮ-ਕਾਜ਼ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।