ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮੌਕੇ ਪਿੰਡਾਂ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ

22

ਮਹਿਲ ਕਲਾਂ, 4 ਫਰਵਰੀ 2026 AJ DI Awaaj
Punjab Desk :  ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੇ ਨਿਰਦੇਸ਼ਾਂ ਅਤੇ ਸੀਐਚਸੀ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਦੇ ਮੌਕੇ ਸਿਹਤ ਬਲਾਕ ਮਹਿਲ ਕਲਾਂ ਦੇ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਖੋਜ ਅਨੁਸਾਰ ਪੁਰਸ਼ਾਂ ਵਿਚ ਹੈਡਨੈਕ (ਗਲੇ ਤੋਂ ਸਿਰ ਤੱਕ) ਅਤੇ ਔਰਤਾਂ ਵਿੱਚ ਸਰਵਾਈਕਲ ਅਤੇ ਛਾਤੀ ਦੇ ਕੈਂਸਰ ਦੇ ਮਾਮਲੇ ਜ਼ਿਆਦਾ ਪਾਏ ਜਾਂਦੇ ਹਨ। ਇਨ੍ਹਾਂ ਦਾ ਕਾਰਨ ਸ਼ਰਾਬ, ਤੰਬਾਕੂ ਆਦਿ ਦਾ ਜ਼ਿਆਦਾ ਸੇਵਨ ਜਾਂ ਖਰਾਬ ਜੀਵਨਸ਼ੈਲੀ ਹੋ ਸਕਦਾ ਹੈ। ਉਨਾਂ ਅੱਗੇ ਕਿਹਾ ਕਿ ਜੇਕਰ ਸਹੀ ਸਮੇਂ ‘ਤੇ ਕੈਂਸਰ ਦਾ ਪਤਾ ਲੱਗ ਜਾਵੇ ਤਾਂ 80 ਪ੍ਰਤੀਸ਼ਤ ਮਾਮਲਿਆਂ ਵਿੱਚ ਕੈਂਸਰ ਦਾ ਮਰੀਜ਼ ਠੀਕ ਹੋ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਈਈ ਸ਼ਿਵਾਨੀ ਨੇ ਦੱਸਿਆ ਕਿ ਇਸ ਸਾਲ ਵਿਸ਼ਵ ਕੈਂਸਰ ਦਿਵਸ ‘ਯੂਨਾਇਟੇਡ ਬਾਈ ਯੂਨੀਕ’ ਥੀਮ ਦੇ ਤਹਿਤ ਮਨਾਇਆ ਜਾ ਰਿਹਾ ਹੈ, ਜਿਸ ਦਾ ਅਰਥ ਹੈ ਕੈਂਸਰ ਦੇ ਨਾਲ ਲੜਣ ਦਾ ਸਭ ਦਾ ਉਦੇਸ਼ ਇੱਕ ਹੈ ਪ੍ਰੰਤੂ ਹਰ ਮਰੀਜ਼ ਦੀ ਕਹਾਣੀ ਅਤੇ ਅਨੁਭਵ ਵੱਖ ਵੱਖ ਹਨ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਕੈਂਸਰ ਅੱਜ ਵਿਸ਼ਵ ਪੱਧਰ ‘ਤੇ ਸਭ ਤੋਂ ਗੰਭੀਰ ਬਿਮਾਰੀਆਂ ਵਿੱਚੋਂ ਇੱਕ ਬਣ ਗਿਆ ਹੈ। ਕੈਂਸਰ ਦੇ ਇਲਾਜ ਲਈ ਨਵੀਆਂ ਖੋਜਾਂ ਹੋਣ ਦੇ ਬਾਵਜੂਦ ਇਸ ਦੇ ਨਿੱਤ ਨਵੇਂ ਰੂਪ ਸਾਹਮਣੇ ਆ ਰਹੇ ਹਨ ਅਤੇ ਸਮਾਜ ਦਾ ਹਰੇਕ ਤਬਕਾ ਇਸ ਤੋਂ ਪ੍ਰਭਾਵਿਤ ਹੋ ਰਿਹਾ ਹੈ।