ਬੁਢਲਾਡਾ/ਮਾਨਸਾ, 4 ਫਰਵਰੀ 2026 AJ DI Awaaj
Punjab Desk : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਬੁਢਲਾਡਾ ਦੇ ਬੀਰੋਕੇ ਕਲਾਂ ਤੋਂ 40 ਸ਼ਰਧਾਲੂਆਂ ਦਾ ਜਥਾ ਪਵਿੱਤਰ ਧਾਰਮਿਕ ਸਥਾਨਾ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਸ਼ਰਧਾਲੂਆਂ ਦੀ ਬੱਸ ਨੂੰ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਇਹ ਯੋਜਨਾ ਸਿਰਫ ਧਾਰਮਿਕ ਯਾਤਰਾ ਹੀ ਨਹੀਂ, ਸਗੋਂ ਲੋਕਾਂ ਨੂੰ ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦੇ ਸੁਨੇਹੇ ਨਾਲ ਵੀ ਜੋੜਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਨਿਵਾਸੀਆਂ ਨੂੰ ਪੰਜਾਬ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ। ਲੋਕ ਆਪਣੀ ਆਸਥਾ ਅਨੁਸਾਰ ਤੀਰਥ ਯਾਤਰਾ ਕਰਕੇ ਸਰਕਾਰ ਦੀ ਇਸ ਲੋਕ ਹਿਤੈਸ਼ੀ ਯੋਜਨਾ ਨੂੰ ਚੰਗਾ ਹੁੰਗਾਰਾ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ ਸਹਿਣ ਅਤੇ ਖਾਣ ਪੀਣ ਦਾ ਮਿਆਰੀ ਪ੍ਰਬੰਧ ਕੀਤਾ ਹੋਇਆ ਹੈ।














