ਪਿੰਡ ਧਨੇਰ ਵਿੱਚ ਮੁਫ਼ਤ ਆਯੂਸ਼ ਮੈਡੀਕਲ ਚੈੱਕਅਪ ਕੈਂਪ

36

ਮਹਿਲ ਕਲਾਂ/ਬਰਨਾਲਾ, 5 Feb 2026 AJ DI Awaaj

Punjab Desk :  ਆਯੂਸ਼ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ, ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ, ਡਾਇਰੈਕਟਰ ਹੋਮਿਓਪੈਥੀ ਪੰਜਾਬ ਡਾ. ਰਜੀਵ ਜਿੰਦੀਆ ਦੀ ਯੋਗ ਅਗਵਾਈ ਵਿੱਚ ਗੁਰਦੁਆਰਾ ਗੁਰਸਾਗਰ ਸਾਹਿਬ ਪਿੰਡ ਧਨੇਰ ਵਿਖੇ ਮੁਫ਼ਤ ਆਯੂਸ਼ ਮੈਡੀਕਲ ਚੈੱਕਅਪ ਕੈਂਪ ਦਾ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸਰਪੰਚ ਅਮਨਪ੍ਰੀਤ ਕੌਰ, ਸਾਬਕਾ ਸਰਪੰਚ ਸ. ਜਸਵਿੰਦਰ ਸਿੰਘ, ਬਾਬਾ ਗਗਨਪ੍ਰੀਤ ਸਿੰਘ, ਸਮੂਹ ਗਰਾਮ ਪੰਚਾਇਤ ਅਤੇ ਪਤਵੰਤੇ ਸੱਜਣਾਂ ਵਲੋਂ ਕੀਤਾ ਗਿਆ।

ਕੈਂਪ ਦੌਰਾਨ ਆਯੁਰਵੈਦਿਕ ਵਿਭਾਗ ਵਲੋਂ ਡਾ. ਨਵਨੀਤ ਬਾਂਸਲ, ਡਾ. ਸੀਮਾ ਬਾਂਸਲ ਅਤੇ ਡਾ. ਸਵਿੰਦਰਜੀਤ ਸਿੰਘ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ। ਉਪਵੈਦ ਸ਼ਿਵ ਸ਼ੰਕਰ, ਸੁਖਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਲੋਂ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਗਈਆਂ। ਹੋਮਿਓਪੈਥਿਕ ਵਿਭਾਗ ਵਲੋਂ ਡਾ. ਪਰਮਜੀਤ ਕੌਰ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਡਿਸਪੈਂਸਰ ਗੁਰਚਰਨ ਸਿੰਘ ਔਲਖ ਵਲੋਂ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਗਈਆਂ। ਆਸ਼ਾ ਵਰਕਰ ਅਕਬਰੀ ਅਤੇ ਰਮਨਦੀਪ ਕੌਰ, ਪਾਰਟ ਟਾਈਮ ਵਰਕਰ ਪ੍ਰੇਮ ਪਾਲ ਸਿੰਘ ਅਤੇ ਪਰਮਜੀਤ ਕੌਰ ਵੱਲੋਂ ਮਰੀਜ਼ਾਂ ਅਤੇ ਮੈਡੀਕਲ ਟੀਮ ਦਾ ਸਹਿਯੋਗ ਕੀਤਾ ਗਿਆ। ਕੈਂਪ ਦੌਰਾਨ ਆਯੁਰਵੈਦਿਕ ਵਿਭਾਗ ਵਲੋਂ 304, ਹੋਮਿਓਪੈਥਿਕ ਵਿਭਾਗ ਵਲੋਂ 187 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ ਅਤੇ ਦਵਾਈਆਂ ਦਿੱਤੀਆਂ ਗਈਆਂ।

 ਕੈਂਪ ਦੇ ਅੰਤ ਵਿੱਚ ਗ੍ਰਾਮ ਪੰਚਾਇਤ ਅਤੇ ਪਤਵੰਤੇ ਸੱਜਣਾਂ ਵਲੋਂ ਮੈਡੀਕਲ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਸਰਕਾਰ ਵਲੋਂ ਇਹਨਾਂ ਪੁਰਾਤਨ ਪੈਥੀਆਂ ਦੇ ਪ੍ਰਸਾਰ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਗਈ।

ਇਸ ਮੌਕੇ ਪ੍ਰਧਾਨ ਗੁਰਜੀਤ ਸਿੰਘ, ਦਲਵਿੰਦਰ ਸਿੰਘ, ਪ੍ਰਦੀਪ ਸਿੰਘ ਹਾਂਸ, ਸੁਖਵਿੰਦਰ ਸਿੰਘ ਗਰੇਵਾਲ, ਬਲਜੀਤ ਸਿੰਘ ਹਾਂਸ, ਤੇਜਿੰਦਰ ਸਿੰਘ, ਸੁਖਦੇਵ ਸਿੰਘ ਢਿੱਲੋਂ, ਪਰਮਜੀਤ ਸਿੰਘ ਢਿੱਲੋਂ, ਕਰਨੈਲ ਸਿੰਘ ਸੋਮਲ, ਰਵਿੰਦਰ ਸਿੰਘ ਗਰੇਵਾਲ ਹਾਜ਼ਰ ਸਨ।