Punjab 10 Feb 2026 AJ DI Awaaj
Punjab Desk : ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਅਪੀਲ ਨੂੰ ਇੱਕ ਵਾਰ ਫਿਰ ਰੱਦ ਕਰ ਦਿੱਤਾ ਗਿਆ ਹੈ। ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਇਹ ਫੈਸਲਾ 23 ਦਸੰਬਰ 2025 ਨੂੰ ਲਿਆ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਫਰਵਰੀ ਨੂੰ ਹੋਣੀ ਤੈਅ ਹੈ।
ਜਾਣਕਾਰੀ ਮੁਤਾਬਕ, ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀਆਂ ਦੇ 51 ਮਾਮਲਿਆਂ ‘ਤੇ ਵਿਚਾਰ ਕਰਨ ਲਈ ਬੋਰਡ ਦੀ ਮੀਟਿੰਗ ਹੋਈ ਸੀ। ਇਸ ਦੌਰਾਨ ਸਜ਼ਾ ਸਮੀਖਿਆ ਬੋਰਡ ਨੇ ਪ੍ਰੋ. ਭੁੱਲਰ ਸਮੇਤ 25 ਦੋਸ਼ੀਆਂ ਦੀਆਂ ਰਿਹਾਈ ਅਰਜ਼ੀਆਂ ਨੂੰ ਰੱਦ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਇਸ ਸਮੇਂ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਇਲਾਜ ਅਧੀਨ ਹਨ। ਸੁਪਰੀਮ ਕੋਰਟ ਨੇ ਸਾਲ 2014 ਵਿੱਚ ਉਨ੍ਹਾਂ ਦੀ ਮਾਨਸਿਕ ਸਥਿਤੀ ਅਤੇ ਰਹਿਮ ਦੀ ਅਪੀਲ ‘ਤੇ ਫੈਸਲਾ ਕਰਨ ਵਿੱਚ ਹੋਈ ਦੇਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਮੌ*ਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ।














