ਵਿਧਾਇਕ ਸੇਖੋਂ ਵੱਲੋਂ 15.72 ਕਰੋੜ ਦੀ ਲਾਗਤ ਨਾਲ ਸੜਕ ਮੁਰੰਮਤ ਕੰਮ ਕੱਲ੍ਹ ਤੋਂ ਸ਼ੁਰੂ

22

ਫਰੀਦਕੋਟ 11 ਫਰਵਰੀ 2026 AJ DI Awaaj

Punjab Desk :  ਹਲਕਾ ਫ਼ਰੀਦਕੋਟ ਦੇ ਵਾਸੀਆਂ ਲਈ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ ਵਿਧਾਇਕ ਸ੍ਰੀ ਗੁਰਦਿੱਤ ਸਿੰਘ ਸੇਖੋਂ ਵੱਲੋਂ ਮਿਤੀ 12 ਫਰਵਰੀ 2026 ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਕਾਰਜਾਂ ਦੇ ਨੀਹ ਪੱਥਰ ਰੱਖੇ ਜਾਣਗੇ, ਜਿਨ੍ਹਾਂ ਉੱਤੇ ਕੁੱਲ 15 ਕਰੋੜ 72 ਲੱਖ 69 ਹਜ਼ਾਰ ਰੁਪਏ ਦੀ ਲਾਗਤ ਆਵੇਗੀ।

 ਇਨ੍ਹਾਂ ਪ੍ਰੋਜੈਕਟਾਂ ਤਹਿਤ ਗੋਲੇਵਾਲਾ ਤੋਂ ਹੱਸਣ ਭੱਟੀ (ਸੀ.ਸੀ.) 0.60 ਕਿ.ਮੀ. ਲੰਬੀ ਸੜਕ 73.21 ਲੱਖ ਰੁਪਏ ਦੀ ਲਾਗਤ ਨਾਲ, ਗੋਲੇਵਾਲਾ ਤੋਂ ਚੁੱਘੇਵਾਲਾ ਡਿਫੈਂਸ ਰੋਡ ਤੋਂ ਮੁਕਤਸਰ–ਫਿਰੋਜ਼ਪੁਰ ਰੋਡ (PB-0320) 11.96 ਕਿ.ਮੀ. ਲੰਬੀ ਸੜਕ 992.83 ਲੱਖ ਰੁਪਏ ਦੀ ਲਾਗਤ ਨਾਲ, ਗੋਲੇਵਾਲਾ ਤੋਂ ਹਰਦਿਆਲੇਆਣਾ (ਸੀ.ਸੀ.) 1.00 ਕਿ.ਮੀ. ਲੰਬੀ ਸੜਕ 117.24 ਲੱਖ ਰੁਪਏ ਦੀ ਲਾਗਤ ਨਾਲ, ਐਸ.ਐਚ-15 ਗੋਲੇਵਾਲਾ ਤੋਂ ਭਾਂਗਰ (ਨਿਰਮਲ ਡੇਰਾ ਸੰਤ ਬਾਬਾ ਸਰੂਪ ਸਿੰਘ ਜੀ ਤੋਂ ਭਾਗਥਲਾ ਖੁਰਦ ਤੱਕ) 13.51 ਕਿ.ਮੀ. ਲੰਬੀ ਸੜਕ 204.97 ਲੱਖ ਰੁਪਏ ਦੀ ਲਾਗਤ ਨਾਲ ਅਤੇ ਪੱਖੀ ਕਲਾਂ ਤੋਂ ਡੇਰਾ ਰਾਮ ਸਰੂਪ ਤੱਕ (ਸੀ.ਸੀ.) 0.50 ਕਿ.ਮੀ. ਲੰਬੀ ਸੜਕ 52.42 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਨਾਲ ਹਲਕਾ ਫ਼ਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਆਵਾਜਾਈ ਨੂੰ ਹੋਰ ਮਜ਼ਬੂਤੀ ਮਿਲੇਗੀ।