ਮੁਫਤ ਸਕਿਉਰਟੀ ਸੁਪਰਵਾਈਜ਼ਰ ਟ੍ਰੇਨਿੰਗ ਕੋਰਸ ਸ਼ੁਰੂ

3

ਫਾਜਿਲਕਾ 11 ਫਰਵਰੀ 2026 AJ DI Awaaj

Punjab Desk :  ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ – ਤਲਵੰਡੀ ਭਾਈ ਰੋਡ) ਵਿਖੇ ਜਿਲ੍ਹਾ ਫਾਜਿਲਕਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਅਤੇ ਮੋਗਾ ਦੇ ਨੌਜਵਾਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ PMKVY 4.0 ਸਕੀਤ ਤਹਿਤ ਸਕਿਉਰਟੀ ਸੁਪਰਵਾਈਜ਼ਰ ਦਾ ਟ੍ਰੇਨਿੰਗ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ । ਇਹ ਜਾਣਕਾਰੀ ਕੈਂਪ ਹਕੂਮਤ ਸਿੰਘ ਵਾਲ ਦੇ ਸਿਖਲਾਈ ਅਧਿਕਾਰੀ, ਆਨ. ਕੈਪਟਨ ਗੁਰਦਰਸ਼ਨ ਸਿੰਘ ਨੇ ਦਿੱਤੀ।

 ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ ਕਰਨ ਵਾਸਤੇ ਉਮੀਦਵਾਰ ਨੇ ਘੱਟੋਂ ਘੱਟ 10ਵੀਂ ਜਾਂ 12ਵੀਂ ਪਾਸ ਤੇ NSQF LEVEL-3 ਅਤੇ 3 ਤੋਂ 5 ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ । ਉਮੀਦਵਾਰ ਦੀ ਉਮਰ ਘੱਟੋਂ ਘੱਟ 22 ਸਾਲ ਹੋਣੀ ਚਾਹੀਦੀ ਹੈ ਅਤੇ ਉਮੀਦਵਾਰ ਸਕਿਉਰਟੀ ਮਾਪਦੰਡਾਂ ਅਨੁਸਾਰ ਫਿੱਟ ਹੋਣਾ ਚਾਹੀਦਾ ਹੈ ।  ਜਿਲ੍ਹਾ ਫਾਜਿਲਕਾਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਅਤੇ ਮੋਗਾ ਦੇ ਯੁਵਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਕਿਉਰਟੀ ਸੁਪਰਵਾਈਜ਼ਰ ਦਾ ਟ੍ਰੇਨਿੰਗ ਕੋਰਸ ਕਰਨ ਲਈ ਰਜਿਸਟ੍ਰੇਸ਼ਨ ਪਹਿਲ ਦੇ ਆਧਾਰ ਤੇ ਕਰਵਾਉਣ । ਸਕਿਉਰਟੀ ਗਾਰਡ ਟ੍ਰੇਨਿੰਗ ਦਾ ਕੋਰਸ ਪੂਰਾ ਕਰਨ ਵਾਲੇ ਯੁਵਕਾਂ ਨੂੰ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਅਤੇ ਰੁਜਗਾਰ ਪ੍ਰਾਪਤੀ ਵਿੱਚ ਵੀ ਸਹਿਯੋਗ ਕੀਤਾ ਜਾਵੇਗਾ।

ਫਾਜਿਲਕਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਅਤੇ ਮੋਗਾ ਜਿਲ੍ਹੇ ਦੇ ਵਸਨੀਕ ਸਕਿਉਰਟੀ ਸੁਪਰਵਾਈਜ਼ਰ ਦਾ ਟ੍ਰੇਨਿੰਗ ਕੋਰਸ ਕਰਨ ਦੇ ਚਾਹਵਾਨ ਯੁਵਕ ਮਿਤੀ 13 ਫਰਵਰੀ 2026 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਸੀ-ਪਾਈਟ ਕੈਂਪ, ਪਿੰਡ ਹਕੂਮਤ ਸਿੰਘ ਵਾਲਾ ਜਿਲ੍ਹਾ ਫਿਰੋਜ਼ਪੁਰ ਵਿਖੇ 10ਵੀਂ/12ਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, NSQF LEVEL-3 ਸਰਟੀਫਿਕੇਟ ਫੋਟੋਕਾਪੀ, ਤਜਰਬਾ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ 02 ਤਾਜਾ ਪਾਸਪੋਰਟ ਸਾਈਜ ਫੋਟੋ, ਫਾਈਲ ਕਵਰ ਆਦਿ ਦਸਤਾਵੇਜ਼ ਸਮੇਤ ਨਿੱਜੀ ਤੌਰ ਤੇ ਪਹੁੰਚ ਕੇ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ ।

ਵਧੇਰੇ ਜਾਣਕਾਰੀ ਲਈ 73476-66557  ਤੇ ਸੰਪਰਕ ਕੀਤਾ ਜਾ ਸਕਦਾ ਹੈ ।