ਹੁਸ਼ਿਆਰਪੁਰ, 11 ਫਰਵਰੀ 2026 AJ DI Awaaj
Punjab Desk : ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ 13 ਫ਼ਰਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸਿਆਰਪੁਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਐਸ.ਆਈ.ਐਸ. ਸਕਿਊਰਿਟੀ ਕੰਪਨੀ ਵੱਲੋਂ ਭਾਗ ਲਿਆ ਜਾ ਰਿਹਾ ਹੈ। ਐਸ.ਆਈ.ਐਸ. ਸਕਿਊਰਿਟੀ ਕੰਪਨੀ ਵੱਲੋਂ ਕੇਵਲ ਲੜਕਿਆਂ ਦੀ ਸਕਿਊਰਟੀ ਗਾਰਡ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਤਨਖਾਹ 18000-20000 ਰੁਪਏ ਮਿਲਣਯੋਗ ਹੋਵੇਗੀ। ਇਸ ਭਰਤੀ ਲਈ ਪੜ੍ਹਾਈ ਘੱਟੋ-ਘੱਟ ਦਸਵੀਂ ਪਾਸ, ਉਮਰ 19 ਤੋਂ 40 ਸਾਲ , ਕੱਦ 168 ਸੈਂਟੀਮੀਟਰ ਹੋਣਾ ਲਾਜ਼ਮੀ ਹੈ। ਕੰਪਨੀ ਵਲੋਂ ਤਨਖਾਹ ਤੋਂ ਇਲਾਵਾ ਕਈ ਹੋਰ ਵਾਧੂ ਸਹੂਲਤਾਂ ਜਿਵੇਂ ਕਿ ਪੀ.ਐੈਫ. ਅਤੇ ਈ.ਐਸ.ਆਈ.ਸੀ. ਆਦਿ ਮੁਹੱਈਆਂ ਕਰਵਾਈਆ ਜਾਣਗੀਆ। ਚਾਹਵਾਨ ਯੋਗ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਐਮ.ਐਸ.ਡੀ.ਸੀ. ਬਿਲਡਿੰਗ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਆਪਣੇ ਰਿਜ਼ਿਊਮ ਦੀਆਂ 2-3 ਕਾਪੀਆਂ ਸਮੇਤ ਇਸ ਪਲੇਸਮੈਂਟ ਕੈਂਪ ਵਿਚ ਹਿੱਸਾ ਲੈ ਸਕਦੇ ਹਨ ਅਤੇ ਇਸ ਭਰਤੀ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।












