ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ

23

ਬਟਾਲਾ, 12 ਫਰਵਰੀ 2026 AJ DI Awaaj

Punjab Desk :   ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਦੀਆਂ ਵੱਖ- ਵੱਖ ਵਾਰਡਾਂ ਵਿੱਚ ਗਲੀਆਂ ਬਣਾਉਣ ਦੇ ਨੀਂਹ ਪੱਥਰ ਰੱਖੇ ਗਏ ਹਨ। ਇਨ੍ਹਾਂ ਗਲੀਆਂ ਦੇ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਵਾਰਡ ਨੰਬਰ 3 ਅਤੇ ਮੁਰਗੀ ਮੁਹੱਲਾ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਥੋਂ ਦੇ ਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀ ਦਾ ਨਿਰਮਾਣ ਕੰਮ ਸ਼ੁਰੂ ਕਰਵਾਇਆ ਗਿਆ ਹੈ।

ਉਨਾਂ ਅੱਗੇ ਕਿਹਾ ਕਿ ਮੇਰੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ, ਜਿਸ ਤਹਿਤ ਉਹ 24 ਘੰਟੇ ਲੋਕਾਂ ਦੇ ਸੰਪਰਕ ਵਿੱਚ ਰਹਿ ਕੇ ਉਨਾਂ ਦੀਆਂ ਸਮੱਸਿਆਵਾਂ ਦੂਰ ਕਰ ਰਹੇ ਹਨ।

ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਸ਼ੈਰੀ ਕਲਸੀ ਨੇ ਦੱਸਿਆ ਕਿ ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ।