ਡਿਪਟੀ ਕਮਿਸ਼ਨਰ ਵਲੋਂ ਸੇਖਾ ਦੇ ਆਂਗਣਵਾੜੀ ਕੇਂਦਰ ਦਾ ਦੌਰਾ

14

ਬਰਨਾਲਾ, 12 ਫਰਵਰੀ 2026 AJ DI Awaaj
Punjab Desk :  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੇਖਾ (ਦੱਖਣੀ) ਦੇ ਆਂਗਣਵਾੜੀ ਸੈਂਟਰ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਸੈਂਟਰਾਂ ਦੀਆਂ ਨਵੀਆਂ ਇਮਾਰਤਾਂ ਉਸਾਰੀਆਂ ਜਾ ਰਹੀਆਂ ਹਨ। ਪਿੰਡ ਸੇਖਾ ਦੇ ਇਸ ਆਂਗਣਵਾੜੀ ਸੈਂਟਰ ਦੀ ਇਮਾਰਤ ਵੀ 10 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ ਜਿਸ ਸੰਬਧੀ ਖਰੀਦ ਕਮੇਟੀ ਦੀ ਮੀਟਿੰਗ ਅੱਜ ਇਥੇ ਸੈਂਟਰ ਵਿੱਚ ਕੀਤੀ ਗਈ। ਜ਼ਿਲ੍ਹੇ ਦੇ ਬਾਕੀ ਆਂਗਣਵਾੜੀ ਕੇਂਦਰਾਂ ਦੀ ਵੀ ਕਾਇਆ ਕਲਪ ਕੀਤੀ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਜਿੱਥੇ ਆਂਗਣਵਾੜੀ ਸੈਂਟਰਾਂ ਵਿੱਚ ਸਹੂਲਤਾਂ ਦਾ ਜਾਇਜ਼ਾ ਲਿਆ, ਓਥੇ ਨੰਨ੍ਹੇ ਬੱਚਿਆਂ ਦੇ ਵੀ ਰੂ ਬ ਰੂ ਹੋਏ। ਇਸ ਮੌਕੇ ਉਨ੍ਹਾਂ ਆਂਗਣਵਾੜੀ ਸੈਂਟਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ।