Mohali: 13 Feb 2026 AJ DI Awaaj
Punjab Desk : ਮੋਹਾਲੀ ਦੇ ਸਿੰਘਾਦੇਵੀ ਇਲਾਕੇ ਵਿੱਚ ਇਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਘਰ ਦੇ ਬਾਹਰ ਖੇਡ ਰਹੇ 2 ਸਾਲਾ ਮਾਸੂਮ ਬੱਚੇ ਦੀ JCB ਮਸ਼ੀਨ ਹੇਠਾਂ ਆਉਣ ਕਾਰਨ ਮੌ*ਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਬੱਚਾ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਦੌਰਾਨ ਇਕ JCB ਮਸ਼ੀਨ ਅਚਾਨਕ ਉੱਥੋਂ ਗੁਜ਼ਰੀ ਅਤੇ ਬੱਚਾ ਮਸ਼ੀਨ ਹੇਠਾਂ ਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੀ ਮੌਕੇ ‘ਤੇ ਹੀ ਮੌ*ਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ JCB ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਜਾਂਚ ਜਾਰੀ ਹੈ ਅਤੇ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।














