ਗੈਂਗਸਟਰਾਂ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ

11

ਰਾਜਪੁਰਾ 13 Feb 2026 AJ DI Awaaj

Punjab Desk : ਗੈਂਗਸਟਰਾਂ ਦੇ ਖ਼ਾਤਮੇ ਲਈ Punjab ਸਰਕਾਰ ਵੱਲੋਂ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ Rajpura ਵਿੱਚ ਸੂਬਾ ਪੱਧਰੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦਾ ਨਵਾਂ ਪੁਲਿਸ ਸਟੇਸ਼ਨ ਸਥਾਪਿਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਨਵੇਂ ਪ੍ਰਬੰਧ ਅਨੁਸਾਰ ਹੁਣ AGTF ਵੱਲੋਂ ਦਰਜ ਕੀਤੀਆਂ ਜਾਣ ਵਾਲੀਆਂ ਐਫਆਈਆਰ ਤੋਂ ਲੈ ਕੇ ਸਾਰੀ ਕਾਨੂੰਨੀ ਕਾਰਵਾਈ ਰਾਜਪੁਰਾ ਸਥਿਤ ਇਸ ਖ਼ਾਸ ਪੁਲਿਸ ਸਟੇਸ਼ਨ ਵਿੱਚ ਕੀਤੀ ਜਾਵੇਗੀ। ਪਹਿਲਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਖ਼ਿਲਾਫ਼ ਕੀਤੀਆਂ ਕਾਰਵਾਈਆਂ ਸੰਬੰਧਿਤ ਇਲਾਕੇ ਦੇ ਥਾਣਿਆਂ ਵਿੱਚ ਦਰਜ ਕਰਵਾਉਣੀਆਂ ਪੈਂਦੀਆਂ ਸਨ ਅਤੇ ਅਗਲੀ ਕਾਰਵਾਈ ਵੀ ਉਸੇ ਥਾਣੇ ਵੱਲੋਂ ਕੀਤੀ ਜਾਂਦੀ ਸੀ, ਜਿਸ ਨਾਲ ਵਿਸ਼ੇਸ਼ ਟਾਸਕ ਫੋਰਸ ਦੀ ਕਾਰਗੁਜ਼ਾਰੀ ਪ੍ਰਭਾਵਿਤ ਹੋ ਰਹੀ ਸੀ।

ਹੁਣ ਸੂਬਾ ਪੱਧਰੀ ਪੁਲਿਸ ਸਟੇਸ਼ਨ ਬਣਨ ਨਾਲ ਐਂਟੀ-ਗੈਂਗਸਟਰ ਟਾਸਕ ਫੋਰਸ ਨੂੰ ਵਧੇਰੇ ਅਧਿਕਾਰ ਮਿਲਣਗੇ ਅਤੇ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਕੀਤੀ ਕਾਰਵਾਈ ਦੀ ਪੂਰੀ ਪ੍ਰਕਿਰਿਆ ਇਕੋ ਥਾਂ ਤੋਂ ਸੰਚਾਲਿਤ ਕੀਤੀ ਜਾ ਸਕੇਗੀ। ਸਰਕਾਰ ਦੇ ਇਸ ਕਦਮ ਨੂੰ ਗੈਂਗਸਟਰ ਗਤੀਵਿਧੀਆਂ ‘ਤੇ ਨਕੇਲ ਕੱਸਣ ਵੱਲ ਇਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।