ਲਹਿਰਾਗਾਗਾ, 14 ਫਰਵਰੀ 2026 AJ DI Awaaj
Punjab Desk : ਸਰਤਾਜ ਸਿੰਘ ਚਾਹਲ , ਐਸ.ਐਸ.ਪੀ. ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਲਹਿਰਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”, “ਪਿੰਡਾਂ ਦੇ ਪਹਿਰੇਦਾਰ” ਅਤੇ “ਅਪ੍ਰੇਸ਼ਨ ਪ੍ਰਹਾਰ-2” ਤਹਿਤ
ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 08.02.2026 ਤੋਂ 14.02.2026 ਤੱਕ ਡਰੱਗ ਦੇ 03 ਮੁਕੱਦਮੇ ਦਰਜ ਕਰ ਕੇ 08 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 30 ਗ੍ਰਾਮ ਹੈਰੋਇਨ ਅਤੇ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਤਹਿਤ ਕਰੀਬ 40 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 56 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 12 ਵਿਅਕਤੀਆਂ ਵਿਰੁੱਧ ਪ੍ਰਿਵੇਂਟਿਵ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਥਾਣਾ ਲਹਿਰਾ ਦੀ ਟੀਮ ਵਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਬਕਾਇਆ ਮੁੱਕਦਮਿਆਂ ਦੇ ਕੁੱਲ 16 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਸਬ ਡਵੀਜ਼ਨ ਲਹਿਰਾ ਦੇ ਏਰੀਏ ਦੇ ਖੇਤਾਂ ਵਿੱਚ ਹੋਈ ਤਾਰ ਚੋਰੀ ਦੀ ਵਾਰਦਾਤ ਤਹਿਤ 01 ਕੇਸ ਦਰਜ ਕਰਕੇ 01 ਮੁਲਜ਼ਮ ਨੂੰ ਕਾਬੂ ਕਰਕੇ 23 ਕਿੱਲੋ ਤਾਰਾਂ ਬ੍ਰਾਮਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਇਸ ਅਰਸੇ ਤੋਂ ਪਹਿਲਾਂ ਦਰਜ ਇੱਕ ਕੇਸ ਵਿੱਚ ਗ੍ਰਿਫਤਾਰ ਮੁਲਜ਼ਮਾਂ ਪਾਸੋਂ ਪੁਲਿਸ ਰਿਮਾਂਡ ਦੌਰਾਨ ਪੁੱਛ ਪੜਤਾਲ ਕਰ ਕੇ 08 ਕਿਲੋ ਤਾਰਾਂ ਵੀ ਰਿਕਵਰ ਕਰਵਾਈਆਂ ਗਈਆਂ।
ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਇਸ ਅਰਸੇ ਦੌਰਾਨ ਦੜੇ-ਸੱਟੇ ਦਾ ਇੱਕ ਮੁਕੱਦਮਾ ਦਰਜ ਕਰ ਕੇ 01 ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ 3100/- ਰੁਪਏ ਦੀ ਨਗਦੀ ਬ੍ਰਾਮਦ ਕੀਤੀ ਗਈ।
ਮਿਤੀ 10.02.2026 ਨੂੰ ਪਿੰਡ ਖੰਡੇਬਾਦ ਦੀ ਰਹਿਣ ਵਾਲੀ ਹਰਕੀਰਤ ਕੌਰ ਦਾ ਉਸ ਦੇ ਪਤੀ ਕੁਲਦੀਪ ਸਿੰਘ ਵੱਲੋਂ ਕਤਲ ਕੀਤਾ ਗਿਆ, ਜਿਸ ‘ਤੇ ਮੁਕੱਦਮਾ ਦਰਜ ਕਰ ਕੇ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।
ਪਬਲਿਕ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਲੋਕਾਂ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।












