ਨਬਾਰਡ ਅਧੀਨ ਜਲ ਸਪਲਾਈ ਸਕੀਮਾਂ ਦੇ ਨੀਂਹ ਪੱਥਰ ਤੇ ਉਦਘਾਟਨ

14
ਫ਼ਰੀਦਕੋਟ, 16 ਫਰਵਰੀ 2026 AJ DI Awaaj
Punjab Desk :   ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੱਲ੍ਹ ਹਲਕਾ ਕੋਟਕਪੂਰਾ ਦੇ ਪਿੰਡਾਂ ਵਿੱਚ ਪਾਣੀ ਸਪਲਾਈ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਬਾਰਡ ਅਧੀਨ ਮਨਜ਼ੂਰ ਕੀਤੀਆਂ ਗਈਆਂ ਦੋ ਮਹੱਤਵਪੂਰਨ ਜਲ ਸਪਲਾਈ ਸਕੀਮਾਂ ਦੇ ਨੀਂਹ ਪੱਥਰ ਰੱਖਣਗੇ ਇਸ ਦੌਰਾਨ ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਟਹਿਣਾ ਵਿਖੇ ਨਬਾਰਡ–30 ਅਧੀਨ 82.79 ਲੱਖ ਰੁਪਏ ਦੀ ਪ੍ਰਵਾਨਤ ਲਾਗਤ ਨਾਲ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ ਜਾਵੇਗਾ, ਜਿਸ ਨਾਲ ਸੰਬੰਧਿਤ ਪਿੰਡ ਦੇ ਵਾਸੀਆਂ ਨੂੰ ਸਾਫ਼ ਤੇ ਸੁੱਧ ਪੀਣ ਯੋਗ ਪਾਣੀ ਉਪਲਬਧ ਕਰਵਾਉਣ ਵਿੱਚ ਵੱਡੀ ਮਦਦ ਮਿਲੇਗੀ।
ਇਸ ਤੋਂ ਇਲਾਵਾ ਪਿੰਡ ਪੱਕਾ ਵਿਖੇ ਨਬਾਰਡ–29 ਅਧੀਨ 242.25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਨਵੀ ਉਸਾਰੀ ਜਲ ਸਪਲਾਈ ਸਕੀਮ ਦਾ ਉਦਘਾਟਨ ਵੀ ਸਪੀਕਰ ਵੱਲੋਂ ਕੀਤਾ ਜਾਵੇਗਾ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪਿੰਡ ਪੱਕਾ ਦੇ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸੁਵਿਧਾ ਸੁਚੱਜੇ ਅਤੇ ਸਥਾਈ ਢੰਗ ਨਾਲ ਪ੍ਰਾਪਤ ਹੋਵੇਗੀ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਪਾਣੀ ਵਰਗੀਆਂ ਮੂਲ ਸਹੂਲਤਾਂ ਨੂੰ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਦੀ ਜੀਵਨ ਸ਼ੈਲੀ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸਿਹਤਮੰਦ ਸਮਾਜ ਦੇ ਨਿਰਮਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ।