ਅੱਠਵੀ, ਦਸਵੀਂ, ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ 17 ਫਰਵਰੀ ਤੋਂ 04 ਅਪ੍ਰੈਲ

16

ਮਾਲੇਰਕੋਟਲਾ, 17 ਫਰਵਰੀ 2026 AJ DI Awaaj

Punjab Desk :  ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪਰੀਖਿਆਵਾਂ (ਸਮੇਤ ਓਪਨ ਸਕੂਲ) 17 ਫਰਵਰੀ ਤੋਂ 04 ਅਪ੍ਰੈਲ 2026 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 02:15 ਵਜੇ ਤੱਕ ਜ਼ਿਲੇ ਦੇ 98 ਸਕੂਲਾਂ ਵਿਖੇ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।

                    ਪ੍ਰੀਖਿਆਵਾਂ ਦੀ ਸੁਰੱਖਿਆ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ – 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਲੇ- ਦੁਆਲੇ 200 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਆਮ ਪਬਲਿਕ ਨੂੰ ਸਥਾਪਿਤ ਹੋਏ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰਾਂ ਦਾ ਹਥਿਆਰ, ਸੋਟੀ, ਲਾਠੀ ਅਤੇ ਅਸਲਾ ਚੁੱਕਣ ਤੇ ਵੀ ਮਨਾਹੀ ਹੋਵੇਗੀ।