ਬਰਨਾਲਾ, 18 ਫਰਵਰੀ 2026 AJ DI Awaaj
Punjab Desk : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ (ਭੀਖੀ – ਬੁਢਲਾਡਾ ਰੋਡ) ਵੱਲੋਂ ਮਾਨਸਾ, ਬਰਨਾਲਾ ਤੇ ਸੰਗਰੂਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏ.ਆਰ.ਓ ਪਟਿਆਲਾ ਦੀ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫਤ ਪੂਰਵ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਚੁੱਕਾ ਹੈ।
ਇਹ ਜਾਣਕਾਰੀ ਦਿੰਦਿਆਂ ਆਨਰੇਰੀ ਸੂਬੇਦਾਰ ਮੇਜਰ ਯਾਦਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਬੋੜਾਵਾਲ (ਮਾਨਸਾ) ਨੇ ਦੱਸਿਆ ਕਿ ਏ.ਆਰ.ਓ. ਪਟਿਆਲਾ ਦੀ ਆਰਮੀ ਅਗਨੀਵੀਰ ਭਰਤੀ ਲਈ ਆਨ-ਲਾਈਨ ਅਪਲਾਈ ਮਿਤੀ 13 ਫਰਵਰੀ 2026 ਤੋਂ 01 ਅਪ੍ਰੈਲ 2026 ਤੱਕ ਕੀਤਾ ਜਾ ਸਕਦਾ ਹੈ। ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਦੱਸਿਆ ਜਾਂਦਾ ਹੈ ਕਿ www.joinindianarmy.nic.in ਵੈੱਬ ਸਾਈਟ ‘ਤੇ ਮਿਤੀ 01 ਅਪ੍ਰੈਲ 2026 ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਆਨ-ਲਾਈਨ ਅਪਲਾਈ ਕਰਨ ਉਪਰੰਤ ਮਾਨਸਾ, ਬਰਨਾਲਾ ਤੇ ਸੰਗਰੂਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸੀ-ਪਾਈਟ ਕੈਂਪ ਪਿੰਡ ਬੋੜਾਵਾਲ (ਭੀਖੀ – ਬੁਢਲਾਡਾ ਰੋਡ) ਵਿਖੇ ਆ ਕੇ ਲਿਖਤੀ ਪੇਪਰ ਦੀ ਮੁਫਤ ਤਿਆਰੀ ਕਰਨ। ਲਿਖਤੀ ਪੇਪਰ ਦੀ ਤਿਆਰੀ ਤਜਰਬੇਕਾਰ ਅਧਿਆਪਕਾਂ ਵੱਲੋਂ ਕਰਵਾਈ ਜਾਂਦੀ ਹੈ। ਉਕਤ ਜਿਲਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਮਿਤੀ 19, ਫਰਵਰੀ 2026 ਤੋਂ ਕਿਸੇ ਵੀ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ‘ਤੇ ਸੀ-ਪਾਈਟ ਕੈਂਪ, ਪਿੰਡ ਬੋੜਾਵਾਲ ਜਿਲ੍ਹਾ ਮਾਨਸਾ ਵਿਖੇ ਦਸਤਾਵੇਜ਼ ਸਮੇਤ ਪਹੁੰਚ ਕੇ ਲਿਖਤੀ ਪੇਪਰ ਦੀ ਮੁਫਤ ਤਿਆਰੀ ਲਈ ਰਜ਼ਿਸਟ੍ਰੇਸ਼ਨ ਕਰਵਾ ਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ ਜਿਨ੍ਹਾਂ ਵਿਚ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਭਰਤੀ ਲਈ ਆਨ-ਲਾਈਨ ਅਪਲਾਈ ਕੀਤੇ ਫਾਰਮ ਦੀ ਫੋਟੋਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਚਾਹੀਦੀ ਹੈ। ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 98148-50214 , 98760-11130 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।














