ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਫਰਵਰੀ ਨੂੰ

13

ਮਾਨਸਾ, 19 ਫਰਵਰੀ 2026 AJ DI Awaaj

Punjab Desk :  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 20 ਫਰਵਰੀ 2026 ਦਿਨ ਸ਼ੁੱਕਰਵਾਰ ਨੂੰ ”ਸੈਟਿਨ ਕਰੈਡਿਟ ਕੇਅਰ ਨੈਟਵਰਕ ਲਿਮਟਡ” ਵੱਲੋਂ ਕੁਆਲਿਟੀ ਅਫ਼ਸਰ ਅਤੇ ਪ੍ਰੋਜੈਕਟ 90+ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ ਬਾਰ੍ਹਵੀਂ ਪਾਸ, ਉਮਰ ਸੀਮਾ 18 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15000/- ਤੋਂ 26000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 92666-82455, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।