ਮੋਹਾਲੀ 19 Feb 2026 AJ DI Awaaj
Punjab Desk : ਨੌਜਵਾਨ ਗੁਰਸੇਵਕ ਸਿੰਘ ਦੇ ਕ*ਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਸ਼ਿਵਰਾਤਰੀ ਦੇ ਦਿਨ ਵਾਪਰੀ, ਜਦੋਂ ਗੁਰਸੇਵਕ ਸਿੰਘ ਮੰਦਰ ਵਿੱਚ ਮੱਥਾ ਟੇਕਣ ਗਿਆ ਸੀ ਅਤੇ ਉੱਥੇ ਕੁਝ ਨੌਜਵਾਨਾਂ ਨਾਲ ਉਸਦੀ ਤਕਰਾਰ ਹੋ ਗਈ। ਇਹ ਝਗੜਾ ਬਾਅਦ ਵਿੱਚ ਖੂ*ਨੀ ਰੂਪ ਧਾਰ ਗਿਆ ਅਤੇ ਹਮਲਾਵਰਾਂ ਨੇ ਉਸ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ।
ਜ਼*ਖ਼ਮੀ ਹਾਲਤ ਵਿੱਚ ਗੁਰਸੇਵਕ ਨੂੰ ਫੋਰਟਿਸ ਹਸਪਤਾਲ ਮੋਹਾਲੀ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌ*ਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਦੇ ਕੇ ਇਨਸਾਫ ਦੀ ਮੰਗ ਕੀਤੀ ਸੀ।
ਮਾਮਲੇ ਨੂੰ ਲੈ ਕੇ ਪਹਿਲਾਂ ਗੈਰ-ਪੰਜਾਬੀਆਂ ‘ਤੇ ਇਲਜ਼ਾਮ ਲਗਾਏ ਜਾ ਰਹੇ ਸਨ। ਪੁਲਿਸ ਨੇ ਜਾਂਚ ਤੇਜ਼ ਕਰਦੇ ਹੋਏ 11 ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਐੱਸਐੱਸਪੀ ਮੋਹਾਲੀ ਵੱਲੋਂ ਜਲਦ ਹੀ ਇਸ ਮਾਮਲੇ ‘ਤੇ ਪ੍ਰੈਸ ਕਾਨਫਰੰਸ ਕਰਕੇ ਹੋਰ ਵੇਰਵੇ ਸਾਂਝੇ ਕੀਤੇ ਜਾਣ ਦੀ ਸੰਭਾਵਨਾ ਹੈ।














