ਬਰਨਾਲਾ, 20 ਫਰਵਰੀ 2026 AJ DI Awaaj
Punjab Desk : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਆਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਅਨੁਸਾਰ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੇ ਪੱਤਰ ਅਨੁਸਾਰ ਸੀਬੀਐਸਸੀ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਫਰਵਰੀ/ਮਾਰਚ 2026 ਦੀਆਂ ਸਲਾਨਾ ਪ੍ਰੀਖਿਆਵਾਂ ਮਿਤੀ 11 ਅਪ੍ਰੈਲ 2026 ਤੱਕ ਕਰਵਾਈਆਂ ਜਾ ਰਹੀਆਂ ਹਨ।
ਇਹ ਹੁਕਮ 11 ਅਪ੍ਰੈਲ 2026 ਤੱਕ ਲਾਗੂ ਰਹਿਣਗੇ।














