ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਲਈ ਵਿਸ਼ੇਸ਼ ਸਹੂਲਤਾਂ

11

ਮਾਲੇਰਕੋਟਲਾ, 20 ਫਰਵਰੀ 2026 AJ DI Awaaj

Punjab Desk :    ਬਾਗਬਾਨੀ ਵਿਭਾਗ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਬਾਗਬਾਨੀ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ ਹਰਦੀਪ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਬਾਗਬਾਨੀ ਖੇਤਰ ਵਿੱਚ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਈ ਲਾਭਕਾਰੀ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਫਸਲਾਂ ਦੇ ਮੰਡੀਕਰਨ ਲਈ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਕਰੇਟ ਅਤੇ ਕਾਰਟਨ ਬਕਸਿਆਂ ‘ਤੇ 50 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੇ ਉਤਪਾਦ ਦੀ ਸੁਚੱਜੀ ਪੈਕਿੰਗ ਅਤੇ ਆਵਾਜਾਈ ਵਿੱਚ ਸੁਵਿਧਾ ਮਿਲੇਗੀ। ਇਸ ਤੋਂ ਇਲਾਵਾ, ਜਿਹੜੇ ਕਿਸਾਨ ਨਵੇਂ ਬਾਗ ਲਗਾ ਰਹੇ ਹਨ, ਉਨ੍ਹਾਂ ਨੂੰ ਭੂਮੀ ਰੱਖਿਆ ਵਿਭਾਗ ਤੋਂ ਪ੍ਰਾਪਤ ਡ੍ਰਿੱਪ ਸਿਸਟਮ ਸਬਸਿਡੀ ਤੋਂ ਇਲਾਵਾ 10,000 ਰੁਪਏ ਪ੍ਰਤੀ ਏਕੜ ਦੀ ਰਾਸ਼ੀ ਪ੍ਰੋਤਸਾਹਨ ਵਜੋਂ ਦਿੱਤੀ ਜਾ ਰਹੀ ਹੈ।
ਡਿਪਟੀ ਡਾਇਰੈਕਟਰ ਨੇ ਹੋਰ ਦੱਸਿਆ ਕਿ ਬੀਜ ਉਤਪਾਦਨ ਲਈ ਨਵੇਂ ਫੁੱਲ ਉਤਪਾਦਕਾਂ ਨੂੰ 14,000 ਰੁਪਏ ਪ੍ਰਤੀ ਏਕੜ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਸਕੀਮਾਂ ਵਿੱਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਵਿਸ਼ੇਸ਼ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਵੱਧ ਤੋਂ ਵੱਧ ਕਿਸਾਨ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਣ।
ਉਨ੍ਹਾਂ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਵਿਭਾਗ ਦੇ ਦਫਤਰ ਨਾਲ ਸੰਪਰਕ ਕਰਕੇ ਇਨ੍ਹਾਂ ਸਕੀਮਾਂ ਬਾਰੇ ਵਿਸਥਾਰ ਜਾਣਕਾਰੀ ਪ੍ਰਾਪਤ ਕਰਨ ਅਤੇ ਵੱਧ ਤੋਂ ਵੱਧ ਲਾਭ ਲੈਣ