ਤਪਾ/ਭਦੌੜ, 25 ਫਰਵਰੀ 2026 AJ DI Awaaj
Punjab Desk : ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉਗੋਕੇ ਵੱਲੋਂ ਭਦੌੜ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਨ) ਤਹਿਤ ਲਗਭਗ 40 ਲੋੜਵੰਦ ਪਰਿਵਾਰਾਂ ਨੂੰ ਕੱਚੇ ਘਰਾਂ ਨੂੰ ਪੱਕਾ ਕਰਨ ਲਈ ਮਨਜ਼ੂਰੀ ਪੱਤਰ ਸੌਂਪੇ ਗਏ ਜਿਸ ਤਹਿਤ ਇਨ੍ਹਾਂ ਪਰਿਵਾਰਾਂ ਨੂੰ ਆਪਣਾ ਮਕਾਨ ਬਣਾਉਣ ਵਿੱਚ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਯੋਜਨਾਵਾਂ ਨੂੰ ਤਰਜੀਹ ਦੇ ਕੇ ਹਰੇਕ ਹੱਕਦਾਰ ਤੱਕ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਉਹ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਗਾਤਾਰ ਕੰਮ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਇਨ੍ਹਾਂ ਮਨਜ਼ੂਰੀ ਪੱਤਰਾਂ ਨਾਲ ਲੋੜਵੰਦ ਪਰਿਵਾਰਾਂ ਦਾ ਬਿਹਤਰ ਜ਼ਿੰਦਗੀ ਜਿਊਣ ਦਾ ਸੁਪਨਾ ਸਾਕਾਰ ਹੋਵੇਗਾ ਅਤੇ ਉਨ੍ਹਾਂ ਨੂੰ ਪੱਕੀ ਛੱਤ ਨਸੀਬ ਹੋਵੇਗੀ। ਉਨ੍ਹਾਂ ਦੁਹਰਾਇਆ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ।
ਇਸ ਮੌਕੇ ਪ੍ਰਧਾਨ ਨਗਰ ਕੌਂਸਲ ਭਦੌੜ ਸ਼੍ਰੀ ਮਨੀਸ਼ ਕੁਮਾਰ, ਪ੍ਰਧਾਨ ਟਰੱਕ ਯੂਨੀਅਨ ਭਦੌੜ ਸ੍ਰੀ ਜਗਦੀਪ ਸਿੰਘ ਜੱਗੀ ਅਤੇ ਕਾਰਜ ਸਾਧਕ ਅਫ਼ਸਰ ਭਦੌੜ ਸ੍ਰੀ ਹਰਪ੍ਰੀਤ ਸਿੰਘ ਹਾਜ਼ਰ ਸਨ।














