ਦੌੜ ਲਗਾਉਂਦੇ 22 ਸਾਲਾ ਨੌਜਵਾਨ ਦੀ ਅਚਾਨਕ ਮੌ*ਤ

27
Fazilka :  26 Feb 2026 AJ DI Awaaj

Punjab Desk : ਫਾਜ਼ਿਲਕਾ ਦੇ ਲਾਬਾਦ ਗਰਾਊਂਡ ਵਿੱਚ ਸਵੇਰੇ ਦੌੜ ਦੌਰਾਨ 22 ਸਾਲਾ ਨੌਜਵਾਨ ਦੀ ਅਚਾਨਕ ਮੌ*ਤ ਹੋ ਗਈ। ਮ੍ਰਿ*ਤਕ ਦੀ ਪਛਾਣ ਬਲਦੇਵ ਸਿੰਘ ਵਜੋਂ ਹੋਈ ਹੈ, ਜੋ BSF ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਤਿਆਰੀ ਕਰ ਰਿਹਾ ਸੀ।

ਜਾਣਕਾਰੀ ਅਨੁਸਾਰ ਬਲਦੇਵ ਸਿੰਘ ਰੋਜ਼ਾਨਾ ਦੀ ਤਰ੍ਹਾਂ ਪਿੰਡ ਰੋੜਾਂਵਾਲੀ ਦੇ ਗਰਾਊਂਡ ਵਿੱਚ ਦੌੜ ਲਗਾ ਰਿਹਾ ਸੀ ਕਿ ਅਚਾਨਕ ਉਸਦੀ ਤਬੀਅਤ ਖਰਾਬ ਹੋ ਗਈ। ਦੌੜਦੇ ਸਮੇਂ ਉਸਨੂੰ ਚੱਕਰ ਆਏ ਅਤੇ ਉਹ ਮੈਦਾਨ ਵਿੱਚ ਹੀ ਡਿੱਗ ਪਿਆ। ਸਾਥੀਆਂ ਵੱਲੋਂ ਉਸਨੂੰ ਤੁਰੰਤ ਨੇੜਲੇ ਕਲੀਨਿਕ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿ*ਤਕ ਘੋਸ਼ਿਤ ਕਰ ਦਿੱਤਾ।

ਬਲਦੇਵ ਸਿੰਘ ਦੇ ਪਿਤਾ ਦੀ ਇੱਕ ਸਾਲ ਪਹਿਲਾਂ ਮੌ*ਤ ਹੋ ਚੁੱਕੀ ਸੀ ਅਤੇ ਹੁਣ ਇਸ ਘਟਨਾ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਵੱਡਾ ਭਰਾ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ। ਨੌਜਵਾਨ ਦੀ ਅਚਾਨਕ ਮੌ*ਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।