ਮਣੀਪੁਰ ਵਿੱਚ ਮੁਕਾਬਲੇ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ

34

ਸੰਗਰੂਰ 26 Feb 2026 AJ DI Awaaj

Punjab Desk :  ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਕ ਨਾਲ ਸੰਬੰਧਿਤ ਗੁਰਪ੍ਰੀਤ ਸਿੰਘ ਮਣੀਪੁਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ। ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਹੇ ਸਨ।

ਜਾਣਕਾਰੀ ਅਨੁਸਾਰ 15 ਫਰਵਰੀ ਨੂੰ ਫੌਜ, ਅਸਾਮ ਰਾਈਫਲਜ਼ ਅਤੇ ਮਣੀਪੁਰ ਪੁਲਿਸ ਵੱਲੋਂ ਅੱਤਵਾਦੀਆਂ ਵਿਰੁੱਧ ਵਿਸ਼ੇਸ਼ ਅਭਿਆਨ ਚਲਾਇਆ ਗਿਆ ਸੀ। ਇਸ ਦੌਰਾਨ ਹੋਈ ਗੋਲੀਬਾਰੀ ਵਿੱਚ ਗੁਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕੀਤਾ ਗਿਆ, ਪਰ ਉਹ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ।

ਸ਼ਹਾਦਤ ਦੀ ਖ਼ਬਰ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਸ਼ਹੀਦ ਜਵਾਨ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।