ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ

19

ਮਾਲੇਰਕੋਟਲਾ, 3 ਮਾਰਚ 2026 AJ DI Awaaj

Punjab Desk :     ਸਹਾਇਕ ਕਮਿਸ਼ਨਰ ਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਦੇਣ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਇਸ ਕੰਮ ਨੂੰ ਸੁਖਾਲਾ ਕਰਨ ਲਈ ਕੇਵਲ ਆਧਾਰ ਕਾਰਡ ਅਤੇ ਵੋਟਰ ਆਈ ਕਾਰਡ ਉੱਤੇ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।

                        ਉਨ੍ਹਾਂ ਦੱਸਿਆ ਕਿ ਜ਼ਿਲੇ ਵਿੱਚ 86 ਕਾਮਨ ਸਰਵਿਸ ਕੇਂਦਰ ਕਾਰਜਸ਼ੀਲ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਕਾਮਨ ਸਰਵਿਸ ਕੇਂਦਰ ਜਾਂ ਸਰਕਾਰੀ ਸਿਹਤ ਸੰਸਥਾ ਵਿੱਚ ਲੱਗ ਰਹੇ ਵਿਸ਼ੇਸ਼ ਕੈਂਪਾਂ ਰਾਹੀਂ ਜਲਦ ਤੋਂ ਜਲਦ ਆਪਣੀ ਦਰਜਾਬੰਦੀ ਕਰਵਾਉਣ । ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਇੱਕ ਪਰਿਵਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਦੋ ਮੈਂਬਰ ਆਧਾਰ ਕਾਰਡ (ਮੋਬਾਇਲ ਨੰਬਰ ਨਾਲ ਜੋੜਿਆ ਹੋਇਆ) ਅਤੇ ਵੋਟਰ ਪਛਾਣ ਪੱਤਰ ਅਤੇ ਨਾਬਾਲਗ ਦੀ ਰਜਿਸਟ੍ਰੇਸ਼ਨ ਲਈ ਜਨਮ ਸਰਟੀਫਿਕੇਟ  ਨਾਲ ਕਾਮਨ ਸਰਵਿਸ ਕੇਂਦਰ ਜਾਂ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣ।

                        ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿੱਚ ਕਈ ਕਾਮਨ ਸਰਵਿਸ ਕੇਂਦਰਾਂ ਦੇ ਨਾਲ-ਨਾਲ ਰੋਜ਼ਾਨਾ ਵਿਸ਼ੇਸ਼ ਕੈਂਪ ਲਗਾ ਕੇ ਕਾਰਡ ਤਿਆਰ ਕਰਨ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ।