ਮਾਨਸਾ, 07 ਮਾਰਚ 2026 AJ DI Awaaj
Punjab Desk : ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ ਦੇ ਆਦੇਸ਼ਾਂ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ‘ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆਂ ਵਿੱਚ 05 ਮੁਕੱਦਮੇ ਦਰਜ ਕਰਕੇ 06 ਵਿਅਕਤੀਆਂ ਨੂੰ ਕਾਬੂ ਕਰਕੇੇ ਉਨ੍ਹਾਂ ਪਾਸੋ 40 ਗ੍ਰਾਮ ਹੈਰੋਇਨ, 200 ਗ੍ਰਾਮ ਗਾਂਜਾ, 36 ਬੋਤਲਾਂ ਠੇਕਾ ਹਰਿਆਣਾ ਸਮੇਤ ਸਕੂਟਰੀ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਥਾਣਾ ਝੁਨੀਰ ਵਿੱਚ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਲਖਵੀਰ ਸਿੰਘ ਪੁੱਤਰ ਬਹਾਦਰ ਸਿੰਘ, ਗੁਰਜੀਵਨ ਸਿੰਘ ਪੁੱਤਰ ਰੋਹੀ ਸਿੰਘ ਵਾਸੀਆਨ ਦਾਨੇਵਾਲਾ ਪਾਸੋ ਦੌਰਾਨੇ ਗਸ਼ਤ 15 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾਂ ਨੰ. 35 ਮਿਤੀ 06.03.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਝੁਨੀਰ ਤਹਿਤ ਦਰਜ ਕਰਕੇ ਤਫ਼ਤੀਸ ਅਮਲ ਵਿੱਚ ਲਿਆਦੀ।
ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਕਾਲੂ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਨਰਿੰਦਰਪੁਰਾ ਪਾਸੋਂ ਦੌਰਾਨੇ ਗਸ਼ਤ 36 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਸਮੇਤ ਸਕੂਟਰੀ ਬ੍ਰਾਮਦ ਕਰਕੇ ਮੁਕਦੱਮਾ ਨੰ. 75 ਮਿਤੀ 06.03.26 ਅ/ਧ 61,78(2) ਐਕਸਾਇਜ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ ਅਮਲ ਵਿੱਚ ਲਿਆਦੀ ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਟੀਮ ਨੇ ਕਾਲੀ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਵਾ.ਨੰ 11 ਬੁਢਲਾਡਾ ਪਾਸੋ ਦੌਰਾਨੇ ਗਸ਼ਤ 200 ਗ੍ਰਾਮ ਗਾਂਜਾ ਬ੍ਰਾਮਦ ਕਰਕੇ ਮੁਕੱਦਮਾ ਨੰ. 40 ਮਿਤੀ 06.03.26 ਅ/ਧ 20 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ ਅਮਲ ਵਿੱਚ ਲਿਆਦੀ ਅਤੇ ਸੀ.ਆਈ.ਏ ਸਟਾਫ ਦੀ ਪੁਲਿਸ ਟੀਮ ਨੇ ਸ਼ੁਮਿੱਤਰਾ ਕੌਰ ਪਤਨੀ ਅਮਰੀਕ ਸਿੰਘ ਵਾਸੀ ਸੈਦੇਵਾਲਾ ਪਾਸੋ ਦੌਰਾਨੇ ਗਸਤ 25 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਨੰ. 41 ਮਿਤੀ 06.03.26 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ ਅਮਲ ਵਿੱਚ ਲਿਆਦੀ।
ਥਾਣਾ ਬਰੇਟਾ ਦੀ ਪੁਲਿਸ ਟੀਮ ਨੇ ਡਿਕੇਸ ਬਲਕਾਰ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਨੂੰ ਦੋਰਾਨੇ ਗਸ਼ਤ ਕਾਬੂ ਕਰਕੇ ਡੋਪ ਟੈਸਟ ਕਰਾਉਣ ‘ਤੇ ਡੋਪ ਪਾਜਿਟਿਵ ਆਉਣ ‘ਤੇ ਮੁਕੱਦਮਾ ਨੰ. 42 ਮਿਤੀ 06.03.26 ਅ/ਧ 27 ਐਨ.ਡੀ.ਪੀ.ਐਸ ਐਕਟ ਥਾਣਾ ਬਰੇਟਾ ਤਹਿਤ ਦਰਜ ਕਰਕੇ ਤਫ਼ਤੀਸ ਅਮਲ ਵਿੱਚ ਲਿਆਦੀ ।














