ਪੁਲਿਸ ਵੱਲੋਂ ਮਿਤੀ 07.03.2026 ਤੋਂ 13.03.2026 ਤਕ 23 ਮੁਕੱਦਮੇ ਦਰਜ

18

ਸੰਗਰੂਰ, 14 ਮਾਰਚ 2026 AJ DI Awaaj

Punjab Desk :  ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 07.03.2026 ਤੋਂ 13.03.2026 ਤੱਕ ਡਰੱਗ ਦੇ 18 ਮੁਕੱਦਮੇ ਦਰਜ ਕਰਕੇ 21 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 103 ਗ੍ਰਾਮ ਹੈਰੋਇਨ, 11 ਕਿੱਲੋ ਭੁੱਕੀ ਚੂਰਾ ਪੋਸਤ, 150 ਗ੍ਰਾਮ ਸੁਲਫਾ/ਗਾਂਜਾ ਅਤੇ 290 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈ ਗਈਆਂ।

ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 05 ਮੁਕੱਦਮੇਂ ਦਰਜ ਕਰਕੇ 05 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 40.500 ਲੀਟਰ ਸ਼ਰਾਬ ਠੇਕਾ ਦੇਸੀ, 22.500 ਲੀਟਰ ਸ਼ਰਾਬ ਨਜਾਇਜ਼, 09 ਲੀਟਰ ਸ਼ਰਾਬ ਅੰਗਰੇਜ਼ੀ ਅਤੇ 50 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ। ਇਸ ਅਰਸੇ ਦੌਰਾਨ 02 ਪੀ.ਓਜ਼ (ਭਗੌੜੇ) ਨੂੰ ਗ੍ਰਿਫਤਾਰ ਕੀਤਾ ਗਿਆ।

ਥਾਣਾ ਲਹਿਰਾ ਦੇ ਏਰੀਏ ਵਿੱਚ ਲੁੱਟਾਂ-ਖੋਹਾਂ/ਚੋਰੀਆਂ ਕਰਨ ਵਾਲੇ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 06 ਕੂਲਰ ਵਾਲੀਆ ਮੋਟਰਾਂ, 01 ਇਲੈੱਕਟ੍ਰੋਨਿਕ ਕਟਰ ਅਤੇ 70 ਫੁੱਟ ਤਾਰ ਬ੍ਰਾਮਦ ਕਰਵਾਈ ਗਈ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ-ਵੱਖ ਗਜ਼ਟਿਡ ਅਫਸਰਾਂ/ਮੁੱਖ ਅਫਸਰਾਂ ਵੱਲੋਂ 45 ਪਿੰਡਾਂ/ਸਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।