ਸੁਰਜੀਤ ਮੈਮੋਰੀਅਲ ਕਾਲਜ ਤੋਂ ਜੇ.ਸੀ.ਪੀ. ਹੂਸੈਨੀਵਾਲਾ ਤੱਕ ਮੈਰਾਥਨ

2
ਫਿਰੋਜ਼ਪੁਰ, 17 ਮਾਰਚ 2026 AJ DI Awaaj
Punjab Desk :  ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਮਾਰਚ 2026 ਨੂੰ  (ਸਵੇਰੇ 05:30 ਵਜੇ ਤੋਂ ਸਵੇਰੇ 07:30 ਵਜੇ) ਸੁਰਜੀਤ ਮੈਮੋਰੀਅਲ ਕਾਲਜ ਮੋਗਾ ਰੋਡ ਫ਼ਿਰੋਜ਼ਪੁਰ ਤੋਂ ਜੇ.ਸੀ.ਪੀ. ਹੂਸੈਨੀਵਾਲਾ ਫ਼ਿਰੋਜ਼ਪੁਰ ਤੱਕ ਬੀ.ਐਸ.ਐਫ. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਕਾਰਵਾਈ ਜਾ ਰਹੀ ਇਸ ਮੈਰਾਥਨ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦਿਆਂ ਖੇਡਾਂ ਅਤੇ ਤੰਦਰੁਸਤ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ।
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਸਮੂਹ ਵਿਭਾਗਾਂ ਨੂੰ ਮੈਰਾਥਨ ਦੌਰਾਨ ਸੁਰੱਖਿਆ, ਟ੍ਰੈਫਿਕ ਪ੍ਰਬੰਧ ਅਤੇ ਮੈਡੀਕਲ ਸਹੂਲਤਾਂ ਸਮੇਤ ਹਰ ਤਰ੍ਹਾਂ ਦੇ ਇੰਤਜ਼ਾਮ ਯਕੀਨੀ ਬਣਾਏ ਜਾਣ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਭਾਗ ਲੈਣ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ।
ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ, ਵਿਦਿਆਰਥੀਆਂ, ਖਿਡਾਰੀਆਂ, ਸਮਾਜਿਕ ਸੰਸਥਾਵਾਂ ਅਤੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸਨੂੰ ਸਫ਼ਲ ਬਣਾਉਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਸਿਹਤਮੰਦ ਸਮਾਜ ਦੀ ਨਿਰਮਾਣ ਵਿੱਚ ਯੋਗਦਾਨ ਪਾਉਂਦੇ ਹਨ, ਸਗੋਂ ਸਮਾਜਿਕ ਏਕਤਾ ਅਤੇ ਜਾਗਰੂਕਤਾ ਨੂੰ ਵੀ ਮਜ਼ਬੂਤ ਵੀ ਕਰਦੇ ਹਨ।