Punjab 17 Mar 2026 AJ DI Awaaj
Punjab Desk : ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ Gippy Grewal ਨੂੰ ਇੱਕ ਵਾਰ ਫਿਰ ਗੈਂਗਸਟਰ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਮਿਲੀ ਜਾਣਕਾਰੀ ਅਨੁਸਾਰ, ਇੱਕ ਨਾਮੀ ਬਦਮਾਸ਼ ਨੇ ਆਡੀਓ ਕਾਲ ਰਾਹੀਂ ਗਿੱਪੀ ਗਰੇਵਾਲ ਨੂੰ ਸੁਨੇਹਾ ਭੇਜਿਆ, ਜਿਸ ਵਿੱਚ ਉਸ ਨੇ ਚੇਤਾਵਨੀ ਦਿੱਤੀ ਕਿ ਉਸਦੇ ਮੈਸੇਜ ਨਜ਼ਰਅੰਦਾਜ਼ ਨਾ ਕੀਤੇ ਜਾਣ, ਨਹੀਂ ਤਾਂ ਨਤੀਜੇ ਗੰਭੀਰ ਹੋ ਸਕਦੇ ਹਨ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗਿੱਪੀ ਗਰੇਵਾਲ ਨੂੰ ਇਸ ਤਰ੍ਹਾਂ ਦੀ ਧਮਕੀ ਮਿਲੀ ਹੋਵੇ। ਇਸ ਤੋਂ ਪਹਿਲਾਂ ਵੀ ਉਹਨਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਨਾਲ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧ ਗਈ ਹੈ।














