Chandigarh 18 Mar 2026 AJ DI Awaaj
Chandigarh Desk : Chandigarh ਵਿੱਚ ਦਿਨ ਦਿਹਾੜੇ ਗੋਲੀਆਂ ਚੱਲਣ ਦੀਆਂ ਦੋ ਵੱਡੀਆਂ ਘਟਨਾਵਾਂ ਨੇ ਸ਼ਹਿਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਪਹਿਲੀ ਘਟਨਾ ਸੈਕਟਰ 9 ਵਿੱਚ ਸਾਹਮਣੇ ਆਈ, ਜਿੱਥੇ ਜਿੰਮ ਦੇ ਨੇੜੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਕ*ਤਲ ਕਰ ਦਿੱਤਾ ਗਿਆ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਜ਼*ਖਮੀ ਹੋ ਗਿਆ, ਜਿਸਨੂੰ ਇਲਾਜ ਲਈ PGIMER ਭੇਜਿਆ ਗਿਆ।
ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਗੋਲੀਆਂ ਚੱਲਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ।
ਇਸ ਤੋਂ ਇਲਾਵਾ, Panjab University ਵਿੱਚ ਵੀ ਇੱਕ ਹੋਰ ਘਟਨਾ ਵਾਪਰੀ, ਜਿੱਥੇ ਬਾਟਨੀ ਵਿਭਾਗ ਦੀ ਪਾਰਕਿੰਗ ਦੇ ਸਾਹਮਣੇ ਦੋ ਅਣਪਛਾਤੇ ਬਦਮਾਸ਼ਾਂ ਨੇ ਸਕੂਟੀ ‘ਤੇ ਆ ਕੇ ਗੋ*ਲੀਆਂ ਚਲਾਈਆਂ ਅਤੇ ਫਰਾਰ ਹੋ ਗਏ।
ਇਨ੍ਹਾਂ ਘਟਨਾਵਾਂ ਕਾਰਨ ਸ਼ਹਿਰ ਦੀ ਕਾਨੂੰਨ-ਵਿਵਸਥਾ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਖਾਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਲੋਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।














